ਅੱਜ ਦਾ ਮੁੱਖਵਾਕ: ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥२॥१६॥२५॥ ਸ਼ਨਿਚਰਵਾਰ, ੧੫ ਪੋਹ (ਸੰਮਤ ੫੫੫ ਨਾਨਕਸ਼ਾਹੀ) ੩੦ ਦਸੰਬਰ, ੨੦੨੩ (ਅੰਗ: ੫੦੦)
ਪੰਜਾਬੀ ਵਿਆਖਿਆ: ਗੂਜਰੀ ਮਹਲਾ ੫ ॥ (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ । (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ।੧। ਰਹਾਉ। ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ । ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ । ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ।੧। ਹੇ ਨਾਨਕ! (ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ । ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ ।੨।੧੬।੨੫।
English Translation: GUJRI, FIFTH MEHL: You never focused your consciousness on the Lord. You have spent your life engaged in worldly pursuits; you have not sung the Glorious Praises of the treasure of the Naam. || 1 || Pause || Shell by shell, you accumulate money; in various ways, you work for this. Forgetting God, you suffer awful pain beyond measure, and you are consumed by the Great Enticer, Maya. || 1 || Show Mercy to me, O my Lord and Master, and do not hold me to account for my actions. O merciful and compassionate Lord God, ocean of peace, Nanak has taken to Your Sanctuary, Lord. || 2 || 16 || 25 || Saturday, 15th Poh (Samvat 555 Nanakshahi) 30th December, 2023 (Page: 500) (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)