ETV Bharat / state

Daily Hukamnama 5 May : ੨੨ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Etv Bharat Hukamnama

Daily Hukamnama 5 May, 2023 : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Aaj Da Hukamnama
Aaj Da Hukamnama
author img

By

Published : May 5, 2023, 6:31 AM IST

Daily Hukamnama 5 May : ੨੨ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ॥

ਰਾਜਨ ਮਹਿ ਰਾਜਾ ਊਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੋਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੂ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭ ਮਿਲਿਆ ਅੰਤਰਜਾਮੀ ॥੪॥੫॥੧੬॥

ਸ਼ੁੱਕਰਵਾਰ, ੨੨ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) ੫ ਮਈ, ੨੦੨੧ (ਅੰਗ: ੬੧੩)

ਪੰਜਾਬੀ ਵਿਆਖਿਆ :-

ਸੋਰਠਿ ਮਹਲਾ ੫ ॥

ਹੇ ਭਾਈ ਜਿਵੇਂ ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ- ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਵਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ।੧। ਪ੍ਰਮਾਤਮਾ ਦੇ ਭਗਤ ਨੂੰ ਇਹੀ ਕਾਰ ਯਾਨੀ ਸੇਵਾ ਚੰਗੀ ਲੱਗਦੀ ਹੈ। ਭਗਤ ਪ੍ਰਮਾਤਮਾ ਨੂੰ ਅੰਗ-ਸੰਗ ਦੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪ੍ਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।

ਹੇ ਭਾਈ, ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪ੍ਰਮਾਤਮਾ ਨਾਲ ਪਿਆਰ ਕਰਦੇ ਹਨ।੨। ਹੇ ਭਾਈ, ਵਿਦਵਾਨ ਮਨੁੱਖ ਵਿੱਦਿਆ ਪੜ੍ਹਨ ਪੜਾਣ ਵਿੱਚ ਖ਼ੁਸ਼ ਰਹਿੰਦਾ ਹੈ। ਅੱਖਾਂ ਪਦਾਰਥ ਵੇਖ ਵੇਖ ਕੇ ਸੁਖ ਮਾਣਦੀਆਂ ਹਨ।

ਹੇ ਭਾਈ, ਜਿਵੇਂ ਜੀਭ ਸੁਆਦਲੇ ਪਦਾਰਥਾਂ ਦੇ ਸੁਆਦ ਚੱਖਣ ਵਿੱਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਉਂਦੇ ਹਨ।੩। ਹੇ ਭਾਈ, ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਂਦ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ, ਜਿਸ ਮਨੁੱਖ ਨੂੰ ਪ੍ਰਮਾਤਮਾ ਦੇ ਦਰਸ਼ਨ ਦੀ ਪਿਆਸ ਲੱਗਦੀ ਹੈ। ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪ੍ਰਮਾਤਮਾ ਆਪ ਆ ਮਿਲਦਾ ਹੈ॥੪॥੫॥੧੬॥

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਅੱਜ ਮਿਲਣਗੇ 80 ਹੋਰ ਆਮ ਆਦਮੀ ਕਲੀਨਿਕ, ਪੰਜਾਬ ਅਤੇ ਦਿੱਲੀ ਦੇ ਸੀਐੱਮ ਕਲੀਨਿਕਾਂ ਦਾ ਕਰਨਗੇ ਉਦਘਾਟਨ

ETV Bharat Logo

Copyright © 2025 Ushodaya Enterprises Pvt. Ltd., All Rights Reserved.