ETV Bharat / state

DAILY HUKAMNAMA: 26 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

DAILY HUKAMNAMA
DAILY HUKAMNAMA
author img

By ETV Bharat Punjabi Team

Published : Oct 12, 2023, 8:12 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ (Daily Hukamnama) ਅੱਜ ਦਾ ਫੁਰਮਾਨ:- ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ ਵੀਰਵਾਰ, ੨੬ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੧੨ ਅਕਤੂਬਰ, ੨੦੨੩ (ਅੰਗ: ੮੨੩)

DAILY HUKAMNAMA
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ:- (ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ—(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (—ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ ! ਆਖ—ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।

ਸ੍ਰੋਤ:- (SGPC)

ETV Bharat Logo

Copyright © 2024 Ushodaya Enterprises Pvt. Ltd., All Rights Reserved.