ETV Bharat / state

Daily Hukamnama: 5 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama
author img

By ETV Bharat Punjabi Team

Published : Sep 21, 2023, 7:25 AM IST

Updated : Sep 21, 2023, 8:18 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

Daily Hukamnama
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ ॥੧॥ ਰਹਾਉ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ ਪਾਣੀ ਵਿਚ ਹੀ ਧਰਤੀ ਹੈ, ਧਰਤੀ ਦੇ ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, ਮਾਲਕ-ਪ੍ਰਭੂ ਨੇ, ਮਾਨੋ ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ ? ਅਜੇਹੀ ਸ਼ਕਤੀ ਵਾਲੇ ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਵੇਂ ਧਰਤੀ ਮਨੁੱਖ ਦੇ ਪੈਰਾਂ ਹੇਠੋਂ ਮੌਤ ਆਉਣ ਤੇ ਉਸ ਦੇ ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥

ਸ੍ਰੋਤ (SGPC)

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ

Last Updated : Sep 21, 2023, 8:18 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.