ETV Bharat / state

Daily Hukamnama: ੨੪ ਹਾੜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਅੱਜ ਦਾ ਫੁਰਮਾਨ

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama
author img

By

Published : Jul 8, 2023, 6:37 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੇਲੁ ॥ ਬਿਨੁ ਸਬਦੈ ਨਹੀ ਉਤਰੇ ਮੈਲੁ ॥੨॥ ਗੀਤ ਰਾਗ ਘਨ ਤਾਲ ਸਿ ਕਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥ ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥੫॥ ਗੁਰ ਸੇਵਾ ਤੇ ਲਹੇ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੈ ਹੁਕਮੁ ਸੀਝੈ ਦਰਿ ਸੋਇ ॥੬॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥

Daily Hukamnama
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਬਿਲਾਵਲੁ ਮਹਲਾ ੧ ॥ (ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁਨੀ ਕੀ ਹੈ ਤੇ ਪਾਪ ਕੀ ਹੈ। ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ।ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ।੧। ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ) ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ।੧। ਰਹਾਉ। ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, (ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ (ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੇਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀ।੨। (ਪ੍ਰਭੂ ਨਾਮ ਤੋਂ ਖੁੰਝ ਕੇ) ਮਨੁੱਖ ਅਨੇਕਾਂ ਕਿਸਮਾਂ ਦੇ ਗੀਤ ਰਾਗ ਤੇ ਤਾਲ ਆਦਿਕਾਂ ਵਿਚ ਮਨ ਪਰਚਾਂਦਾ ਹੈ ਪਰ ਇਹ ਸਭ ਝੂਠੇ ਉਦਮ ਹਨ (ਕਿਉਂਕਿ ਨਾਮ ਤੋਂ ਬਿਨਾ ਜੀਵ) ਤਿੰਨਾਂ ਗੁਣਾਂ ਦੇ ਅਸਰ ਹੇਠ ਜੰਮਦਾ ਮਰਦਾ ਰਹਿੰਦਾ ਹੈ ਤੇ (ਪ੍ਰਭੂ- ਚਰਨਾਂ ਤੋਂ) ਵਿਛੁੜਿਆ ਰਹਿੰਦਾ ਹੈ। (ਇਹਨਾਂ ਗੀਤਾਂ ਰਾਗਾਂ ਦੀ ਸਹਾਇਤਾ ਨਾਲ ਜੀਵ ਦੀ ) ਹੋਰ ਝਾਕ ਤੇ ਭੇੜੀ ਮਤਿ ਦੂਰ ਨਹੀਂ ਹੁੰਦੀ, ਆਤਮਕ ਰੋਗ ਨਹੀਂ ਜਾਂਦਾ। (ਇਸ ਦੂਜੀ ਝਾਕ ਤੋਂ, ਦੁਰਮਤਿ ਤੋਂ, ਆਤਮਕ ਰੋਗ ਤੋਂ ਉਹ ਮਨੁੱਖ) ਖਲਾਸੀ ਪਾਂਦਾ ਹੈ ਜੋ ਗੁਰੂ ਦੇ ਸਨ-ਮੁਖ ਹੋ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਇਹ ਸਿਫਤਿ ਸਲਾਹ ਹੀ ਇਹਨਾਂ ਰੰਗਾਂ ਦਾ) ਦਾਰੂ ਹੈ।੩।

ਜੇਹੜੇ ਮਨੁੱਖ ਚਿੱਟੀ ਧੋਤੀ ਪਹਿਨਦੇ ਹਨ (ਮੱਥੇ ਉਤੇ) ਤਿਲਕ ਲਾਂਦੇ ਹਨ, ਗਲ ਵਿਚ ਮਾਲਾ ਪਾਂਦੇ ਹਨ ਤੇ (ਵੇਦ ਆਦਿਕਾਂ ਦੇ ਮੰਤ੍ਰ) ਪੜ੍ਹਦੇ ਹਨ ਪਰ ਉਹਨਾਂ ਦੇ ਅੰਦਰ ਕ੍ਰੋਧ ਪ੍ਰਬਲ ਹੈ ਉਹਨਾਂ ਦਾ ਉਦਮ ਇਉਂ ਹੀ ਹੈ ਜਿਵੇ ਕਿਸੇ ਨਾਟ-ਘਰ ਵਿਚ (ਨਾਟ-ਵਿੱਦਿਆ ਦੀ ਸਿਖਲਾਈ ਕਰ ਕਰਾ ਰਹੇ ਹਨ)।੪। ਜਿੰਨਾਂ ਮਨੁਖਾਂ ਨੇ ਪਰਮਾਤਮਾ ਦਾ ਨਾਮ ਭੁਲਾ ਕੇ ਮਾਇਆ (ਦੇ ਮੋਹ) ਦੀ ਸ਼ਰਾਬ ਪੀਤੀ ਹੋਈ ਹੋਵੇ, (ਉਹਨਾਂ ਨੂੰ ਸੁਖ ਨਹੀਂ ਹੋ ਸਕਦਾ) । ਗੁਰੂ ਤੋਂ ਬਿਨਾ ਪ੍ਰਭੂ ਦੀ ਭਗਤੀ ਨਹੀਂ ਹੋ ਸਕਦੀ, ਤੇ ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ।੪। ਜਿੰਨਾਂ ਬੰਦਿਆਂ ਨੇ ਆਪਣਾ ਮੂੰਹ ਗੁਰੂ ਵਲੋਂ ਮੋੜਿਆ ਹੋਇਆ ਹੈ ਉਹਨਾਂ ਨੂੰ ਸੂਰ, ਕੁੱਤੇ, ਖਤੇ, ਬਿੱਲੇ, ਪਸ਼ੂ ਮਲੋਟ ਨੀਚ ਚੰਡਾਲ ਆਦਿਕਾਂ ਦੀਆਂ ਜੂਨਾਂ ਵਿਚ ਪਵਾਇਆ ਜਾਂਦਾ ਹੈ। ਮਾਇਆ ਦੇ ਮੋਹ ਦੇ ਬੰਧਨ ਵਿਚ ਬੱਝਾ ਹੋਇਆ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।੫। ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਹੀ ਮਨੁੱਖ ਨਾਮ- ਸਰਮਾਇਆ ਪ੍ਰਾਪਤ ਕਰਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਦਾ ਵੱਸਦਾ ਹੈ ਉਹ (ਜੀਵਨ- ਯਾਤਰਾ ਵਿਚ) ਸਫਲ ਹੋ ਗਿਆ ਹੈ। ਪਰਮਾਤਮਾ ਦੀ ਦਰਗਾਹ ਵਿਚ ਉਸ ਪਾਸੋਂ ਲਖਾ ਨਹੀਂ ਮੰਗਿਆ ਜਾਂਦਾ (ਕਿਉਂਕਿ ਉਸ ਦੇ ਜ਼ਿੰਮੇ ਕੋਈ ਬਾਕੀ ਨਹੀਂ ਨਿਕਲਦੀ) ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਸਿਰ ਮੱਥੇ) ਮੰਨਦਾ ਹੈ ਉਹ ਪਰਮਾਤਮਾ ਦੇ ਦਰ ਤੇ ਕਾਮਯਾਬ ਹੋ ਜਾਂਦਾ ਹੈ। ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਾਂ ਇਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ, ਪਰਮਾਤਮਾ ਦੀ ਰਜ਼ਾ ਨੂੰ ਸਮਝਦਾ ਹੈ ਤੇ ਰਜ਼ਾ ਵਿਚ (ਰਾਜ਼ੀ) ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਸ ਦੇ ਦਰ ਤੇ ਥਾਂ ਪ੍ਰਾਪਤ ਕਰ ਲੈਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ।੭। (ਸਿਮਰਨ ਦੀ ਬਰਕਤਿ ਨਾਲ) ਜੇਹੜਾ ਮਨੁੱਖ (ਅੰਤਰ ਆਤਮੇ ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦਾ ਹੈ ਉਹ ਹਰੇਕ ਚੀਜ਼ ਨੂੰ ਪਰਮਾਤਮਾ ਦੀ (ਦਿੱਤੀ ਹੋਈ) ਹੀ ਸਮਝਦਾ ਹੈ। ਜਿਸ ਪਰਮਾਤਮਾ ਨੇ ਇਹ ਸਰੀਰ ਤੇ ਮਨ ਦਿੱਤਾ ਹੈ ਉਸ ਦੇ ਹਵਾਲੇ ਕਰਦਾ ਹੈ। ਹੇ ਨਾਨਕ! ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ, ਉਹ ਸਦਾ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ॥੮॥੩॥

ETV Bharat Logo

Copyright © 2025 Ushodaya Enterprises Pvt. Ltd., All Rights Reserved.