ETV Bharat / state

Amrit Wele Da Mukhwak: ੫ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama
author img

By

Published : Apr 18, 2023, 6:23 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ

Daily Hukamnama
ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ

ਇਹ ਵੀ ਪੜੋ: DAILY HOROSCOPE : ਅੱਜ ਦੇ ਰਾਸ਼ੀਫਲ ਵਿੱਚ ਜਾਣੋ ਕਿਵੇਂ ਦਾ ਰਹੇਗਾ ਤੁਹਾਡਾ ਰਵੱਈਆ, ਕੀ ਆਸਾਵਾਦੀ ਹੈ ਤੁਹਾਡਾ ਦਿਨ

ਵਿਆਖਿਆ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਇਹ ਵੀ ਪੜੋ: Love horoscope : ਇਨ੍ਹਾਂ ਰਾਸ਼ੀਆਂ ਦੇ ਲੋਕਾਂ ਨੂੰ ਸਮਾਜ ਵਿੱਚ ਮਿਲੇਗਾ ਪਿਆਰ 'ਤੇ ਸਨਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.