ETV Bharat / state

Daily Hukamnama: ੧੭ ਹਾੜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਸ੍ਰੀ ਹਰਿਮੰਦਰ ਸਾਹਿਬ

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama
author img

By

Published : Jul 1, 2023, 6:43 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

Daily Hukamnama
ਅੱਜ ਦਾ ਹੁਕਮਨਾਮਾ

ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ETV Bharat Logo

Copyright © 2024 Ushodaya Enterprises Pvt. Ltd., All Rights Reserved.