ਅੰਮ੍ਰਿਤਸਰ: ਥਾਣਾ ਮਜੀਠਾ ਰੋਡ ਵਿਖੇ ਵਾਲਮੀਕੀ ਸਮਾਜ ਦੇ ਪੰਜਾਬ ਪ੍ਰਧਾਨ ਰਿਸ਼ੀ ਮੱਟੂ ਵੱਲੋਂ ਆਟੋ ਰਿਕਸ਼ਾ ਵਾਲਿਆਂ ਦੀ ਸਵਾਰੀ ਨਾਲ ਝਗੜਾ ਹੋਇਆ ਸੀ। ਜਿਸ ਨੂੰ ਲੈ ਕੇ ਪੀੜਤ ਪਰਿਵਾਰ ਨਾਲ ਥਾਣੇ ਗਿਆ ਸੀ। ਥਾਣੇ ਵਿਚ ਏਐਸਆਈ ਪ੍ਰੇਮ ਸਿੰਘ ਵੱਲੋਂ ਉਨ੍ਹਾਂ ਦੀ ਗੱਲ ਸੁਣਨ ਦੇ ਬਜਾਏ ਬਹਿਸਬਾਜ਼ੀ ਕੀਤੀ ਗਈ। ਪ੍ਰਧਾਨ ਰਿਸ਼ੀ ਮੱਟੂ ਪ੍ਰਧਾਨ ਨੇ ਪੁਲਿਸ ਉਤੇ ਇਲਜ਼ਾਮ ਲਗਾਏ ਹਨ ਕਿ ਏਐਸਆਈ ਪ੍ਰੇਮ ਸਿੰਘ ਨੇ ਉਸ ਨੂੰ ਥੱਪੜ ਮਾਰਿਆ ਹੈ।
ਇਸ ਘਟਨਾ ਤੋਂ ਬਾਅਦ ਵਾਲਮੀਕੀ ਭਾਈਚਾਰੇ ਵੱਲੋਂ ਇਕੱਠੇ ਹੋ ਕੇ ਥਾਣੇ ਦਾ ਘਿਰਾਓ (Surround) ਕੀਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ (Police Administration) ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਵਾਲਮੀਕੀ ਸ਼ਹਿਰੀ ਪ੍ਰਧਾਨ ਨਿਤਿਨ ਮਨੀ ਗਿੱਲ ਨੇ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਦਲਿਤ ਸਮਾਜ ਨਾਲ ਕੀਤੀ ਗਈ ਧੱਕੇਸ਼ਾਹੀ ਕਦੇ ਬਰਦਾਸ਼ਿਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਪੁਲਿਸ ਪ੍ਰਸ਼ਾਸਨ ਵੱਲੋਂ ਦਲਿਤ ਨੌਜਵਾਨਾਂ ਦੇ ਨਾਲ ਕੁੱਟਮਾਰ ਕੀਤੀ ਗਈ ਹੈ।
ਯੂਥ ਸ਼ਹਿਰੀ ਪ੍ਰਧਾਨ ਸਿਮਰਨਜੀਤ ਕੌਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਹਮੇਸ਼ਾ ਦਲਿਤ ਭਾਈਚਾਰੇ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਏਐਸਆਈ ਪ੍ਰੇਮ ਸਿੰਘ ਸਾਡੇ ਤੋਂ ਮੁਆਫ਼ੀ ਮੰਗੇ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਪੁਲਿਸ ਅਧਿਕਾਰੀ ਮੁਆਫ਼ੀ ਨਹੀਂ ਮੰਗੇਗਾ ਤਾਂ ਉਦੋਂ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਹੈ ਕਿ ਦਲਿਤ ਭਾਈਚਾਰੇ ਉਤੇ ਹੋ ਰਹੇ ਅੱਤਿਆਚਾਰਾਂ ਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ।
ਦਲਿਤ ਭਾਈਚਾਰੇ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਏਐਸਆਈ ਪ੍ਰੇਮ ਸਿੰਘ ਮੁਆਫ਼ੀ ਮੰਗੇ ਨਹੀਂ ਤਾਂ ਵੱਡਾ ਰੋਸ ਪ੍ਰਦਰਸ਼ਨ ਕਰਕੇ ਸਸਪੈਂਡ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਵੀ ਕੁੱਟਮਾਰ ਦੀਆਂ ਘਟਨਾਵਾਂ ਸਾਹਮਣੇ ਆਈਆ ਹਨ।
ਉਧਰ ਏਐਸਆਈ ਪ੍ਰੇਮ ਸਿੰਘ ਦਾ ਕਹਿਣਾ ਹੈ ਕਿ ਉਸ ਨੇ ਕਿਸੇ ਨੌਜਵਾਨ ਦੇ ਥੱਪੜ ਨਹੀਂ ਮਾਰਿਆ ਹੈ ਅਤੇ ਨਾ ਹੀ ਕੋਈ ਵੀਡੀਓ ਸਾਹਮਣੇ ਆਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੀ ਥਾਣੇ ਵਿਚ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਕੋਈ ਵੀਡੀਓ ਹੈ ਤਾਂ ਮੈਨੂੰ ਦਿਖਾਉਣ।