ਅੰਮ੍ਰਿਤਸਰ: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਅਤੇ ਸੀ ਪੀ ਈ ਐਫ ਪੰਜਾਬ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ 19 ਫਰਵਰੀ ਨੂੰ ਵਿੱਤ ਵਿਭਾਗ ਪੰਜਾਬ ਵੱਲੋਂ ਜਾਰੀ ਪੱਤਰ ਦੀਆਂ ਸਮੂਹਿਕ ਤੌਰ 'ਤੇ ਕਾਪੀਆਂ ਸਾੜਨ ਦਾ ਅਧਿਆਪਕਾਂ, ਨਾਨ ਟੀਚਿੰਗ ਕਰਮਚਾਰੀਆਂ ਅਤੇ ਮੁਲਾਜ਼ਮਾਂ ਨੂੰ ਨੂੰ ਸੱਦਾ ਦਿੱਤਾ ਗਿਆ। ਇਹ ਪ੍ਰੋਗਰਾਮ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ ਅਤੇ ਸੀ ਪੀ ਈ ਐਫ ਯੂ ਦੇ ਸੰਜੀਵ ਕੁਮਾਰ ਦੀ ਅਗਵਾਈ ਹੇਠ ਹੋਇਆ ।
ਇੱਥੇ ਦੱਸਣਯੋਗ ਹੈ ਕਿ ਨਿਊ ਪੈਨਸ਼ਨ ਸਕੀਮ ਦੇ ਕੰਟਰੀਬਿਊਟਰੀ ਪ੍ਰੋਵੀਡੈਂਟ ਫੰਡ ਵਿੱਚ ਸਰਕਾਰ ਦਾ ਹਿੱਸਾ ਕਰਮਚਾਰੀ ਦੀ ਮੁਢਲੀ ਤਨਖਾਹ ਦਾ 14% ਕੀਤਾ ਗਿਆ ਹੈ, ਜਦੋਂ ਕਿ ਕਰਮਚਾਰੀ ਦਾ ਹਿੱਸਾ 10% ਹੀ ਹੈ। ਪਹਿਲਾਂ ਸਰਕਾਰ ਦੇ ਸਾਰੇ ਹਿੱਸੇ ਨੂੰ ਕਰਮਚਾਰੀ ਦੀ ਕੁੱਲ ਟੈਕਸਯੋਗ ਆਮਦਨ ਵਿਚੋਂ ਘਟਾ ਦਿੱਤਾ ਜਾਂਦਾ ਸੀ। ਪਰ ਕੇਂਦਰ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਨਵੇਂ ਨੋਟੀਫਿਕੇਸ਼ਨ ਅਨੁਸਾਰ ਕੇਂਦਰੀ ਸਰਕਾਰ ਦੇ ਕਰਮਚਾਰੀਆਂ ਦੇ ਤਾਂ ਸਾਰੇ 14% ਹਿੱਸੇ ਨੂੰ ਹੀ ਟੈਕਸ ਤੋਂ ਛੋਟ ਹੈ, ਪਰ ਰਾਜ ਸਰਕਾਰ ਦੇ ਕਰਮਚਾਰੀਆਂ ਨੂੰ ਪੈਨਸ਼ਨ ਫੰਡ ਵਿੱਚ ਆਪਣੇ 14% ਹਿੱਸੇ ਵਿੱਚੋਂ ਕੇਵਲ 10% ਹੀ ਟੈਕਸ ਤੋਂ ਛੋਟ ਦਿੱਤੀ ਗਈ ਹੈ, ਜਦਕਿ ਬਾਕੀ 4% ਟੈਕਸ ਯੋਗ ਕੁੱਲ ਆਮਦਨ ਵਿੱਚ ਜੋੜਿਆ ਜਾਵੇਗਾ।
ਇਹ ਨਾ ਕੇਵਲ ਐਨ .ਪੀ .ਐਸ. ਅਧੀਨ ਆਉਂਦੇ ਸਮੂਹ ਕਰਮਚਾਰੀਆਂ ਨਾਲ ਕੇਵਲ ਪੱਖਪਾਤ ਹੈ, ਸਗੋਂ ਘੋਰ ਬੇਇਨਸਾਫ਼ੀ ਵੀ ਹੈ। ਜਥੇਬੰਦੀ ਵਲੋਂ ਇਸ ਪੱਤਰ ਦੇ ਵਿਰੋਧ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਖ ਵੱਖ ਸਕੂਲਾਂ ਅਤੇ ਦਫ਼ਤਰਾਂ ਤੋਂ ਭਰਵੀਂ ਗਿਣਤੀ ਵਿੱਚ ਹੁੰਗਾਰਾ ਮਿਲਿਆ । ਜਾਣਕਾਰੀ ਸਾਂਝੇ ਕਰਦਿਆਂ ਹੋਇਆ ਅਤੇ ਸੀ ਪੀ ਏੀ ਐੱਫ ਯੂਨੀਅਨ ਵਲੋਂ ਅੱਜ ਸਾਂਝੇ ਰੂਪ ਵਿੱਚ ਦਿੱਤੇ ਗਏ ਐਕਸ਼ਨ ਅਤੇ ਇਸ ਖ਼ਿਲਾਫ਼ ਹੋਏ ਇੰਨੇ ਵੱਡੇ ਪੱਧਰ ਤੇ ਰੋਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ PFRDA ਤੇ ਕੇਂਦਰ ਸਰਕਾਰ ਨੂੰ 4% ਸ਼ੇਅਰ ਤੇ ਇਨਕਮ ਟੈਕਸ ਵਿੱਚੋ ਛੋਟ ਦੇਣ ਸੰਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਜੇਕਰ ਅਜੇ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਏਿਹ ਜਾਇਜ਼ ਮੰਗ ਨਹੀਂ ਮੰਨੀ ਜਾਂਦੀ ਹੈ ਤਾਂ ਆਉਣ ਵਾਲੇ ਸਮੇਂ ਦੇ ਵਿਚ ਸਾਂਝੇ ਤੌਰ ਤੇ ਲਾਮਬੰਦ ਕਰ ਕੇ ਸਮੂਹ ਅਧਿਆਪਕਾਂ ਅਤੇ ਨਾਨ ਟੀਚਿੰਗ ਕਰਮਚਾਰੀਆਂ ਅਤੇ ਹੋਰ ਮੁਲਾਜ਼ਮਾਂ ਵਲੋਂ ਤਿੱਖੇ ਐਕਸ਼ਨ ਕੀਤੇ ਜਾਣਗੇ ਅਤੇ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਤਕ ਸੰਘਰਸ਼ ਜਾਰੀ ਰਹੇਗਾ । ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੱਤ ਮਾਰਚ ਨੂੰ ਪੰਜਾਬ ਅਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਕੀਤੀ ਜਾ ਰਹੀ ਰੈਲੀ ਦਾ ਭਰਵਾਂ ਸਮਰਥਨ ਕੀਤਾ ਜਾਏਗਾ ਅਤੇ ਵੱਧ ਤੋਂ ਵੱਧ ਗਿਣਤੀ ਦੇ ਵਿਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸਾਥੀਆਂ ਨੂੰ ਸ਼ਾਮਲ ਕਰਵਾਇਆ ਜਾਏਗਾ ।