ਅੰਮ੍ਰਿਤਸਰ : ਅਬੂਧਾਬੀ ਗਏ ਅੰਮ੍ਰਿਤਸਰ ਦੇ ਪਿੰਡ ਕਿਲ੍ਹਾ ਜੀਵਨ ਸਿੰਘ ਦਾ 24 ਸਾਲਾ ਇੰਦਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਅਤੇ ਦੁਬਈ ਗਏ ਗੁਰਦਾਸਪੁਰ ਜਿਲ੍ਹੇ ਦੇ ਪਿੰਡ ਹਕੀਮਪੁਰਾ ਨਾਲ ਸਬੰਧਿਤ ਮ੍ਰਿਤਕ ਭੁਪਿੰਦਰ ਸਿੰਘ ਦੀਆਂ ਮ੍ਰਿਤਕ ਦੇਹਾਂ ਬੁੱਧਵਾਰ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਜੱਦੀ ਪਿੰਡ ਪੁੱਜੀਆਂ।
ਇਹ ਵੀ ਦੇਖੋ : ਪੰਜਾਬ ਦੀ ਸਿਆਸਤ ਬਾਰੇ ਕੀ ਕਹਿਣਾ ਹੈ ਸਿਆਸੀ ਮਾਹਿਰ ਐਸ ਪੀ ਸਿੰਘ, ਵੇਖੋ ਵੀਡੀਓ
ਪਰਿਵਾਰਕ ਮੈਂਬਰਾਂ ਨੇ ਸ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ। ਉਨ੍ਹਾਂ ਨਮ ਅੱਖਾਂ ਨਾਲ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ. ਓਬਰਾਏ ਦੇ ਇਸ ਪਰਉਪਕਾਰ ਲਈ ਸਾਰੀ ਜ਼ਿੰਦਗੀ ਰਿਣੀ ਰਹੇਗਾ।