ਅੰਮ੍ਰਿਤਸਰ: ਸ਼ਹਿਰ ਦੇ ਲਕਸ਼ਮੀ ਵਿਹਾਰ ਦੇ ਖਾਲੀ ਪਲਾਟ 'ਚ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਲਾਸ਼ ਮਿਲਣ ਨਾਲ ਲਕਸ਼ਮੀ ਵਿਹਾਰ 'ਚ ਸਨਸਨੀ ਦਾ ਮਾਹੌਲ ਬਣ ਗਿਆ ਹੈ।
ਚਸ਼ਮਦੀਦ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਬਾਹਰ ਨਿਕਲੇ ਤਾਂ ਉਦੋਂ ਉਨ੍ਹਾਂ ਨੇ ਇਹ ਲਾਸ਼ ਝਾੜੀਆਂ ਵਿੱਚ ਦੇਖੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੁਚਿਤ ਕਰ ਦਿੱਤਾ।
ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦਾ ਨਾਂਅ ਰਵੀ ਕੁਮਾਰ ਹੈ। ਉਨ੍ਹਾਂ ਦੱਸਿਆ ਕਿ ਰਵੀ ਰਾਤ ਨੂੰ ਆਪਣੇ ਦੋ ਦੋਸਤਾਂ ਦੇ ਨਾਲ ਗਿਆ ਸੀ ਉਸ ਤੋਂ ਬਾਅਦ ਉਹ ਘਰ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਰਵੀ ਵਿਆਹੁਤਾ ਹੈ ਤੇ ਉਸ ਦੇ ਇੱਕ 10 ਮਹੀਨੇ ਦੀ ਕੁੜੀ ਤੇ 2 ਮੁੰਡੇ ਹਨ।
ਇਹ ਵੀ ਪੜ੍ਹੋ:ਪ੍ਰਾਈਵੇਟ ਡਰਾਈਵਰ ਯੂਨੀਅਨ ਦੇ ਡਰਾਈਵਰਾਂ ਦਾ ਮਾਲਕਾਂ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਹੱਲਾ ਨਿਵਾਸੀਆਂ ਤੋਂ ਲਾਸ਼ ਦੀ ਸੁਚਨਾ ਮਿਲੀ ਸੀ ਜਿਸ ਮਗਰੋਂ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਦਾ ਜ਼ਾਇਜਾ ਲਿਆ। ਉਨ੍ਹਾਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਹਿਲਾਂ ਮ੍ਰਿਤਕ ਨੂੰ ਮਾਰਿਆ ਫਿਰ ਝਾੜੀਆਂ 'ਚ ਸੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।