ਅੰਮ੍ਰਿਤਸਰ: ਰਣਜੀਤ ਐਵੇਨਿਊ ਇਲਾਕੇ ਚੋਂ ਅਗਵਾ ਕੀਤੀ ਗਈ ਕੁੜੀ ਦਾ ਅਗਵਾਕਾਰਾਂ ਵਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਚੋਂ 26 ਫ਼ਰਵਰੀ ਨੂੰ ਅਨਮੋਲ ਨਾਂਅ ਦੀ ਕੁੜੀ ਦਾ ਕੁਝ ਨੌਜਵਾਨਾਂ ਨੇ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਅਗਵਾਕਾਰਾਂ ਨੇ ਪਰਿਵਾਰ ਕੋਲੋ 20 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਸੀ।
ਫਿਰੌਤੀ ਨਾ ਮਿਲਣ ਉੱਤੇ ਇਸ ਦਰਮਿਆਨ ਅਗਵਾਕਾਰਾਂ ਨੇ ਅਨਮੋਲ ਦਾ ਕਤਲ ਕਰ ਦਿੱਤਾ। ਸ਼ਨੀਵਾਰ ਨੂੰ ਅੰਮ੍ਰਿਤਸਰ ਦੀ ਪੁਲਿਸ ਵਲੋਂ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਇਲਾਕੇ ਵਿਚੋਂ ਅਨਮੋਲ ਦੀ ਲਾਸ਼ ਬਰਾਮਦ ਕਰ ਲਈ ਗਈ। ਇਸ ਮਾਮਲੇ ਵਿੱਚ ਮੁਲਜ਼ਮ ਲਵਦੀਪ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਅਮਰੀਕਾ-ਤਾਲਿਬਾਨ 'ਚ ਅੱਜ ਹੋਣਗੇ ਸ਼ਾਂਤੀ ਸਮਝੌਤੇ 'ਤੇ ਦਸਤਖ਼ਤ