ETV Bharat / state

ਰੋਜ਼ੀ ਰੋਟੀ ਕਮਾਉਣ ਦੁਬਈ ਗਏ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਅੰਮ੍ਰਿਤਸਰ

ਸਰਬਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ.ਐਸ ਪੀ ਓਬਰਾਏ ਦੇ ਯਤਨਾ ਸਦਕਾ ਬੀਤੀ ਰਾਤ ਹੁਸ਼ਿਆਰਪੁਰ ਦੇ ਦਸੂਹਾ ਤਹਿਸੀਲ ਦੇ ਪਿੰਡ ਮੰਡ ਨਾਲ ਸਬੰਧਤ 25 ਸਾਲਾ ਨੌਜਵਾਨ ਜੋਗਰਾਜ ਸਿੰਘ ਪੁੱਤਰ ਜਗਦੀਸ਼ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਵਿਖੇ ਪਹੁੰਚੀ।

author img

By

Published : Aug 20, 2020, 7:38 PM IST

ਅੰਮ੍ਰਿਤਸਰ
ਫ਼ੋਟੋ

ਅੰਮ੍ਰਿਤਸਰ: ਸਰਬਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ.ਐਸ ਪੀ ਓਬਰਾਏ ਦੇ ਯਤਨਾ ਸਦਕਾ ਬੀਤੀ ਰਾਤ ਹੁਸ਼ਿਆਰਪੁਰ ਦੇ ਦਸੂਹਾ ਤਹਿਸੀਲ ਦੇ ਪਿੰਡ ਮੰਡ ਨਾਲ ਸਬੰਧਤ 25 ਸਾਲਾ ਨੌਜਵਾਨ ਜੋਗਰਾਜ ਸਿੰਘ ਪੁੱਤਰ ਜਗਦੀਸ਼ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ।

ਵੀਡੀਓ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਂਬਰ ਨਵਜੋਤ ਸਿੰਘ ਘਈ ਨੇ ਦੱਸਿਆ ਕਿ ਜੋਗਰਾਜ ਸਿੰਘ 2 ਸਾਲ ਪਹਿਲਾਂ ਆਪਣੇ ਪਰਿਵਾਰ ਦੇ ਬੇਹੱਦ ਮਾੜੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ 'ਚ ਦੁਬਈ ਮਜ਼ਦੂਰੀ ਕਰਨ ਵਾਸਤੇ ਗਿਆ ਸੀ।

ਫ਼ੋਟੋ
ਫ਼ੋਟੋ

ਬੀਤੀ 21 ਜੁਲਾਈ ਨੂੰ ਭੇਦਭਰੇ ਹਲਾਤਾਂ 'ਚ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਜਦੋਂ ਪਰਿਵਾਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਆਪਣੀ ਦੁਬਈ ਵਿਚਲੀ ਟੀਮ ਤੋਂ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਜੋਗਰਾਜ ਦਾ ਮ੍ਰਿਤਕ ਸਰੀਰ ਭਾਰਤ ਮੰਗਵਾ ਲਿਆ।

ਬੀਤੀ ਰਾਤ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਤੇ ਹਰਜਿੰਦਰ ਸਿੰਘ ਹੇਰ ਦੀ ਮੌਜੂਦਗੀ 'ਚ ਮ੍ਰਿਤਕ ਦੀ ਦੇਹ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਇਸ ਦੌਰਾਨ ਮ੍ਰਿਤਕ ਦੇ ਪਿੰਡ ਦੇ ਸਰਪੰਚ ਬਲਬੀਰ ਸਿੰਘ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਜੋਗਰਾਜ ਦੀ ਮ੍ਰਿਤਕ ਦੇਹ ਲੈ ਕੇ ਆਉਣ 'ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਸ਼ੁਕਰਾਨਾ ਕੀਤਾ।

ਇਸ ਦੇ ਨਾਲ ਹੀ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਆਪਣੇ ਪੁੱਤ ਦਾ ਮ੍ਰਿਤਕ ਸਰੀਰ ਵਾਪਸ ਲੈ ਕੇ ਆਉਣਾ ਉਨ੍ਹਾਂ ਦੇ ਵੱਸ ਦੀ ਹੀ ਗੱਲ ਨਹੀਂ ਸੀ। ਉਨ੍ਹਾਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਉਨ੍ਹਾਂ ਦੇ ਲਾਡਲੇ ਪੁੱਤ ਦੇ ਮ੍ਰਿਤਕ ਸਰੀਰ ਨੂੰ ਆਪਣੀ ਮਿੱਟੀ ਨਸੀਬ ਹੋ ਸਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.