ਅੰਮ੍ਰਿਤਸਰ: ਕਸਬਾ ਜੰਡਿਆਲਾ ਗੁਰੂ ਵਿਖੇ ਨਹਿਰ ਵਿੱਚ ਡੁੱਬਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਜੰਡਿਆਲਾ ਗੁਰੂ ਨਿਵਾਸੀ ਕੁਲਦੀਪ ਸਿੰਘ ਰਿਸ਼ਤੇਦਾਰੀ ਚੋਂ ਆਪਣੇ ਘਰ ਵਾਪਸ ਪਰਤ ਰਿਹਾ ਸੀ ਅਤੇ ਰਾਸਤੇ ਵਿੱਚ ਜਦ ਉਹ ਹੱਥ ਧੋਣ ਲਈ ਨਹਿਰ ਦੇ ਕੰਡੇ 'ਤੇ ਬੈਠਾ ਤਾਂ ਅਚਾਨਕ ਉਸ ਦਾ ਪੈਰ ਤਿਲਕ ਗਿਆ ਜਿਸ ਨਾਲ ਉਹ ਨਹਿਰ ਵਿੱਚ ਰੁੜ ਗਿਆ।
ਜਾਣਕਾਰੀ ਮਿਲਦੇ ਹੀ ਪਰਿਵਾਰ ਨੇ ਪੁਲਿਸ ਨੂੰ ਇਤਲਾਹ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਫਾਇਰ ਬ੍ਰਿਗੇਡ ਅਤੇ ਨਿਜੀ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਨਹਿਰ ਚੋਂ ਬਾਹਰ ਕੱਢਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।