ਅੰਮ੍ਰਿਤਸਰ: ਪੰਜਾਬ ਵਿੱਚ ਕਰਜ਼ ਤੋਂ ਪ੍ਰੇਸ਼ਾਨ ਕਿਸਾਨਾਂ ਦੀਆਂ ਖੁਦਕੁਸ਼ੀਆਂ (Debt-ridden farmers commit suicide) ਦਾ ਸਿਲਸਿਲਾ ਰੋਕਣ ਦਾ ਨਾਮ ਨਹੀਂ ਲੈ ਰਿਹਾ। ਹਾਲਾਂਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਪੰਜਾਬ ਅੰਦਰ ਹੋਰ ਰਹੀਆਂ ਖੁਦਕੁਸ਼ੀਆਂ ‘ਤੇ ਬੋਲਦਿਆ ਕਿਹਾ ਕਿ ਅਸੀਂ ਕਰਜ਼ਾਈ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਰੋਕਣ ਦੇ ਲਈ ਇੱਕ ਨੀਤੀ ਤਿਆਰ ਕਰਾਂਗੇ, ਇਸ ਨੀਤੀ ਵਿੱਚ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੇ ਜਾਵੇਗੀ, ਪਰ ਸਰਕਾਰ ਬਣਨ ਦੇ 3 ਮਹੀਨਿਆਂ ਬਾਅਦ ਵੀ ਅਜਿਹਾ ਕੁਝ ਨਹੀਂ ਦੇਣ ਨੂੰ ਮਿਲ ਰਿਹਾ, ਪਰ ਕਿਸਾਨਾਂ ਦੀਆਂ ਖੁਦਕੁਸ਼ੀ (Farmer suicides) ਲਗਾਤਾਰ ਜਾਰੀ ਹਨ। ਜਿਸ ਦੀ ਤਾਜ਼ਾ ਤਸਵੀਰ ਅੰਮ੍ਰਿਤਸਰ ਤੋਂ ਸਾਹਮਣੇ ਆਈਆ ਹੈ।
ਸਰਹੱਦੀ ਤਹਿਸੀਲ ਅਜਨਾਲਾ ਦੇ ਹਲਕਾ ਰਾਜਾਸ਼ਾਸ਼ੀ ਅਧੀਨ ਆਉਦੇ ਸਰਹੱਦੀ ਪਿੰਡ ਕਾਰਨ ਵਿਖੇ 8 ਲੱਖ ਦੇ ਕਰਜ਼ ਤੋਂ ਦੁੱਖੀ ਹੋ ਇੱਕ ਨੌਜਵਾਨ ਕਿਸਾਨ ਨੇ ਜਹਿਰਲੀ ਦਵਾਈ ਪੀ ਕੇ ਖੁਦਕੁਸ਼ੀ (suicide) ਕਰ ਲਈ, ਮ੍ਰਿਤਕ ਦੀ ਪਛਾਣ ਨਵਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਹ ਖੇਤੀ ਦੇ ਨਾਲ-ਨਾਲ ਦੁੱਧ ਵੇਚਣ ਦਾ ਕੰਮ ਵੀ ਕਰਦਾ ਸੀ, ਪਰ ਲਗਾਤਾਰ ਉਸ ਦੇ ਸਿਰ ਕਰਜ਼ ਦਾ ਭਾਰ ਵੱਧ ਦਾ ਜਾ ਰਿਹਾ ਸੀ।
ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਤਲਵਿੰਦਰ ਸਿੰਘ ਨੇ ਵੀ ਕੁਝ ਸਮਾਂ ਪਹਿਲਾਂ ਹੀ ਕਰਜ਼ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ (suicide) ਕੀਤੀ ਸੀ। ਉਨ੍ਹਾਂ ਨੇ ਵੀ ਜਹਿਰਲੀ ਦਵਾਈ ਪੀ ਕੇ ਹੀ ਆਪਣੀ ਜੀਵਨ ਲੀਲਾ ਸਮਾਪਿਤ ਕੀਤੀ ਸੀ। ਪੀੜਤ ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਮ੍ਰਿਤਕ ਤਲਵਿੰਦਰ ਸਿੰਘ ਵੀ ਇਸ ਕਰਜ਼ ਨੂੰ ਉਤਾਰਨ ਦੇ ਲਈ ਦਿਨ-ਰਾਤ ਮਿਹਨਤ ਕਰਦੇ ਸਨ, ਪਰ ਸਰਕਾਰ ਦੀਆਂ ਮਾੜੀ ਨੀਤੀਆਂ ਕਰਕੇ ਉਸ ਕਰਜ਼ ਉਤਾਰਨ ਵਿੱਚ ਸਫ਼ਲ ਨਾ ਹੋ ਸਕੇ। ਜਿਸ ਕਰਕੇ ਉਨ੍ਹਾਂ ਨੇ ਵੀ ਖੁਦਕੁਸ਼ੀ ਕਰ ਲਈ।
ਇਸ ਮੌਕੇ ਪੀੜਤ ਪਰਿਵਾਰ ਅਤੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ (Government of Punjab) ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦਾ ਸਾਰਾ ਕਰਜ਼ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ , ਮਿਲਿਆ ਧਮਕੀ ਪੱਤਰ