ਅੰਮ੍ਰਿਤਸਰ :ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਪਟੀਸ਼ਨ ਕਰਤਾ ਭੁਪਿੰਦਰ ਸਿੰਘ ਗੋਰਾ ਨੇ ਪ੍ਰੈਸ ਵਾਰਤਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਨਾ ਮਿਲਣ ਤੇ ਅਸੀਂ ਇਕ ਆਨਲਾਈਨ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਜਿਸਦਾ ਨਾਮ ਪੰਜਾਬ ਮੰਗਦਾ ਹੈ ਇਨਸਾਫ਼ ਰੱਖਿਆ ਗਿਆ ਹੈ। ਭੁਪਿੰਦਰ ਸਿੰਘ ਗੋਰਾ ਨੇ ਕਿਹਾ ਹੈ ਕਿ ਪਟੀਸ਼ਨ ਮੁਹਿੰਮ ਦੇ ਨਾਲ ਜੁੜਨਾ ਚਾਹੀਦਾ ਹੈ।ਭਾਜਪਾ ਬੇਅਦਬੀ ਦੇ ਨਾਂ ਤੇ ਰਾਜਨੀਤੀ ਕਰ ਰਹੀ ਹੈ। ਡੇਰਾ ਪ੍ਰੇਮੀਆਂ ਦੀਆਂ ਵੋਟਾਂ ਲੈਣ ਲਈ ਸੀਬੀਆਈ ਤੋਂ ਇਹ ਕੇਸ ਪੰਜਾਬ ਦੇ ਵਿਚ ਆਉਣ ਨਾਲ ਇਨਸਾਫ਼ ਦੀ ਉਮੀਦ ਜਾਰੀ ਹੈ।
ਗੋਲੀਕਾਂਡ ਦੇ ਵਿੱਚ ਮਾਰੇ ਗਏ ਕ੍ਰਿਸ਼ਨ ਸਿੰਘ ਦੇ ਬੇਟੇ ਸੁਖਰਾਜ ਸਿੰਘ ਨੇ ਕਿਹਾ ਕਿ ਜਾਂਚ ਕਮੇਟੀ ਦੇ ਵਿੱਚ ਮੁਲਜ਼ਮ ਪਾਏ ਗਏ ਲੋਕ ਸ਼ਰੇਆਮ ਘੁੰਮ ਰਹੇ ਹਨ। ਜਾਂਚ ਨੂੰ ਰਾਜਨੀਤਿਕ ਪੱਖ ਨਾਲ ਵੇਖਕੇ ਜਾਂਚ ਕਮੇਟੀ ਦੀ ਰਿਪੋਰਟ ਨੂੰ ਰੱਦ ਕੀਤਾ ਗਿਆ। ਬੇਅਦਬੀ ਮਾਮਲੇ ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਅਤੇ ਸਾਰਿਆਂ ਨੂੰ ਇਸ ਆਨਲਾਈਨ ਪਟੀਸ਼ਨ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ।
ਇਹ ਵੀ ਪੜੋ:ਕਿਸਾਨ ਆਗੂਆਂ ਨੂੰ ਚੋਣਾਂ ਲੜਨ ਲਈ ਚਲਾਉਣਾ ਚਾਹੀਂਦਾ 'ਮਿਸ਼ਨ ਪੰਜਾਬ': ਚੜੂਨੀ