ਅੰਮ੍ਰਿਤਸਰ: ਦੀਪ ਸਿੱਧੂ ਜਿਸ ਦੀ ਅੰਤਿਮ ਅਰਦਾਸ ਮੌਕੇ ਜਿੱਥੇ ਫਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਸਨ ਅਤੇ ਉਨ੍ਹਾਂ ਦੀ ਪਤਨੀ ਨਮਰਤਾ ਅਤੇ ਬੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉੱਥੇ ਹੀ ਉਨ੍ਹਾਂ ਵੱਲੋਂ ਦੀਪ ਸਿੱਧੂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ ਗਈ।
ਜਿੱਥੇ ਲਗਾਤਾਰ ਇੱਕ ਸਾਲ ਤੋਂ ਦਿੱਲੀ ਦੀਆਂ ਹੱਦਾਂ ਤੇ ਲੱਗੇ ਪੱਕੇ ਮੋਰਚਿਆਂ ਵਿੱਚ ਕਿਸਾਨਾਂ ਦੇ ਕਾਫ਼ਲਿਆਂ ਦਾ ਆਉਣ ਜਾਣ ਪੰਜਾਬ ਤੋਂ ਜਾਰੀ ਰਿਹਾ। ਉਥੇ ਕੁੱਝ ਕਿਸਾਨ ਅਜਿਹੇ ਵੀ ਦ੍ਰਿੜ ਇਰਾਦੇ ਵਾਲੇ ਸਨ, ਜੋ 26 ਨਵੰਬਰ 2020 ਨੂੰ ਇੱਕ ਵਾਰ ਦਿੱਲੀ ਮੋਰਚੇ ਵਿੱਚ ਚਲੇ ਗਏ ਅਤੇ ਜਿੱਤ ਤੱਕ ਵਾਪਿਸ ਘਰ ਨਾ ਮੁੜਨ ਦੀ ਅਰਦਾਸ ਕਰਕੇ ਮੋਰਚੇ ਵਿੱਚ ਡਟ ਗਏ, ਪਰ ਇਸ ਅੰਦੋਲਨ ਦੌਰਾਨ ਬਹੁਤ ਸਾਰੇ ਕਿਸਾਨਾਂ ਨੇ ਸ਼ਹੀਦੀਆਂ ਵੀ ਪਾਈਆ।
ਇਸ ਮੌਕੇ ਦੀਪ ਸਿੱਧੂ ਦਾ ਪਰਿਵਾਰ ਦਰਬਾਰ ਵਿਖੇ ਨਤਮਸਤਕ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦੀ ਅੰਤਮ ਅਰਦਾਸ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੇ ਦਾਜ ਲਈ ਵਾਹਿਗੁਰੂ ਅੱਗੇ ਅਰਦਾਸ ਕਰਨ ਪਹੁੰਚੇ ਹਾਂ ਦੀਪ ਦੀ ਅੰਤਮ ਅਰਦਾਸ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦੀ ਹਾਂ ਜਿਨ੍ਹਾਂ ਉਨ੍ਹਾਂ ਦੀ ਅੰਤਮ ਅਰਦਾਸ ਵਿਚ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ ਪਰਿਵਾਰਿਕ ਮੈਂਬਰਾਂ ਦਾ ਹੌਂਸਲਾ ਵਧਾਇਆ ਗਿਆ।
ਇਹ ਵੀ ਪੜ੍ਹੋ: ਸਕੂਲ ਵੈਨ ਅਤੇ ਟਰੱਕ ਵਿਚਾਲੇ ਟੱਕਰ, ਕਈ ਵਿਦਿਆਰਥੀ ਜਖ਼ਮੀ