ਅੰਮ੍ਰਿਤਸਰ: ਪੰਜਾਬ ਦੇ ਪ੍ਰਸਿੱਧ ਅਤੇ ਮਾਝੇ ਦੇ ਸਭ ਤੋਂ ਵੱਡੇ ਡੇਰੇ ਵਜੋਂ ਜਾਣੇ ਜਾਂਦੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਅਕਸਰ ਵੱਡੇ ਸਿਆਸੀ ਆਗੂਆਂ ਦਾ ਆਉਣ ਜਾਣਾ ਲੱਗਾ ਰਹਿੰਦਾ ਹੈ। ਜਿਸ ਤਹਿਤ ਹੀ ਅੱਜ ਐਤਵਾਰ ਨੂੰ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਅਕਸਰ ਸਿਆਸੀ ਆਗੂਆਂ ਵਲੋਂ ਡੇਰਾ ਬਿਆਸ ਪੁੱਜ ਕੇ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਦੀਆਂ ਖ਼ਬਰਾਂ ਚਰਚਾ ਵਿੱਚ ਰਹਿੰਦੀਆਂ ਹਨ। Rajnath Singh met Dera Beas Chief Gurinder Singh
ਇਸ ਦੌਰਾਨ ਹੀ ਸ਼ਨੀਵਾਰ ਨੂੰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ। ਜਿਸ ਦੀ ਤਸਵੀਰ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਸ਼ੋਸ਼ਲ ਮੀਡੀਆ ਪੇਜ ਤੇ ਸਾਂਝੇ ਕਰਦਿਆ ਲਿਖਿਆ ਹੈ ਕਿ ਡੇਰਾ ਰਾਧਾ ਸੁਆਮੀ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਲਿਖਿਆ ਕਿ ਸਮਾਜ ਦੇ ਸਭਨਾਂ ਵਰਗਾਂ ਪ੍ਰਤੀ ਉਨ੍ਹਾਂ ਦੀ ਸੇਵਾ ਬੇਹੱਦ ਪ੍ਰੇਰਣਾਦਾਇਕ ਹੈ।
ਜਿਕਰਯੋਗ ਹੈ ਕਿ ਬੀਤੀ 5 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਡੇਰਾ ਬਿਆਸ ਪੁੱਜੇ ਸਨ ਅਤੇ ਇਸ ਦੌਰਾਨ ਉਨ੍ਹਾਂ ਕਰੀਬ ਪੌਣਾ ਘੰਟਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸਮ੍ਹਾਂ ਬਿਤਾਇਆ ਸੀ। ਇਸ ਦੇ ਨਾਲ ਹੀ 3 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਕੇਂਦਰੀ ਰੱਖਿਆ ਰਾਜ ਮੰਤਰੀ ਅਜੈ ਭੱਟ ਵੀ ਡੇਰਾ ਬਿਆਸ ਪੁੱਜੇ ਸਨ।
ਇਹ ਵੀ ਪੜੋ:- ਪੰਜਾਬ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਦੀ ਸਰਕਾਰ; ਸਾਰੇ ਫੈਸਲੇ ਲੋਕ ਹਿੱਤ ‘ਚ ਕਰਾਂਗੇ: ਕੁਲਦੀਪ ਧਾਲੀਵਾਲ