ਅੰਮ੍ਰਿਤਸਰ: ਪਿਛਲੇ ਸਮੇਂ ਕੇਂਦਰ ਸਰਕਾਰ ਵੱਲੋਂ ਦਿੱਲੀ ਤੋਂ ਲੈ ਕੇ ਕੱਟੜਾ ਤੱਕ ਇੱਕ ਸੜਕ ਹਾਈਵੇਅ ਬਣਾਉਣ ਦੀ ਵਿਉਂਤਬੰਦੀ ਕੀਤੀ। ਜਿਸ ਵਿੱਚੋਂ ਅੰਮ੍ਰਿਤਸਰ ਬਾਹਰ ਹੋਣ ਕਰ ਕੇ ਸ਼ਹਿਰ ਦੇ ਵਾਸੀਆਂ ਅਤੇ ਇੱਥੋਂ ਦੇ ਰਾਜਨੀਤਿਕ ਲੀਡਰਾਂ ਵੱਲੋਂ ਕਾਫ਼ੀ ਜੱਦੋ-ਜਹਿਦ ਕੀਤੀ ਗਈ।
ਇਸ ਨੂੰ ਲੈ ਕੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਕਾਫ਼ੀ ਜੱਦੋ-ਜਹਿਦ ਕੀਤੀ ਅਤੇ ਉਨ੍ਹਾਂ ਵੱਲੋਂ ਇਹ ਮੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧਿਆਨ ਵਿੱਚ ਵੀ ਲਿਆਂਦੀ ਗਈ। ਜਿਸ ਤੋਂ ਬਾਅਦ ਅੰਮ੍ਰਿਤਸਰ ਸ਼ਹਿਰ ਨੂੰ ਸ਼ਾਮਲ ਕਰਨ ਲਈ ਅੰਮ੍ਰਿਤਸਰ ਕਰਨ ਲਈ 'ਮੈਂ ਅੰਮ੍ਰਿਤਸਰ ਹਾਂ' ਨਾਂਅ ਦੀ ਇੱਕ ਮੁਹਿੰਮ ਚਲਾਈ ਗਈ।
ਅੰਮ੍ਰਿਤਸਰੀਆਂ ਦੇ ਸੰਘਰਸ਼ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਦਿੱਲੀ ਕਟੜਾ ਹਾਈਵੇਅ ਵਿੱਚ ਅੰਮ੍ਰਿਤਸਰ ਨੂੰ ਸ਼ਾਮਿਲ ਕਰਨ ਦੀ ਗੱਲ ਤੋਰੀ ਹੈ, ਇਸ ਲਈ ਸ਼ੁਕਰਾਨੇ ਵੱਜੋਂ ਦਰਬਾਰ ਸਾਹਿਬ ਪਹੁੰਚੇ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਦਿੱਲੀ ਕਟੜਾ ਹਾਈਵੇਅ ਵਿੱਚ ਅੰਮ੍ਰਿਤਸਰ ਸ਼ਹਿਰ ਨੂੰ ਜੋੜਨ ਦੀ ਗੱਲ ਚੱਲੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਸ਼ਹਿਰ ਵਾਸੀਆਂ ਦੇ ਸਹਿਯੋਗ ਅਤੇ ਸੰਗਤਾਂ ਦੀ ਅਰਦਾਸ ਕਰਕੇ ਸੰਭਵ ਹੋਇਆ ਹੈ।
ਗੁਰਜੀਤ ਔਜਲਾ ਵੱਲੋਂ ਇਸ ਗੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਤਿਨ ਗਡਕਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਸੈਰ ਦੇ ਵਾਸੀਆਂ ਵੱਲੋਂ ਕੀਤੇ ਸੰਘਰਸ਼ ਵੀ ਸ਼ੁਕਰੀਆ ਕੀਤਾ।