ਅੰਮ੍ਰਿਤਸਰ: ਬੀਤੇ 2017 ਦੀਆਂ ਚੋਣਾਂ ਮੌਕੇ ਕੈਪਟਨ ਵਲੋਂ ਸ੍ਰੀ ਦਮਦਮਾ ਸਾਹਿਬ ਵੱਲ ਮੂੰਹ ਕਰਕੇ ਚੁੱਕੀ ਗਈ ਗੁਟਕਾ ਸਾਹਿਬ ਦੀ ਝੂਠੀ ਸੌਂਹ ਸੰਬਧੀ ਇਕ ਧਾਰਮਿਕ ਸਿੱਖ ਸੰਸਥਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਧਾਰਮਿਕ ਆਗੂਆਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੀਆਂ ਚੋਣਾਂ ਤੋਂ ਪਹਿਲਾਂ ਵੋਟਾਂ ਦੇ ਲਈ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਗਈ ਸੀ ਕਿ ਉਹ ਲੋਕਾਂ ਨਾਲ ਕੀਤਾ ਸਾਰੇ ਵਾਅਦੇ ਪੂਰੇ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਤੇ ਜਿਸ ਕਰਕੇ ਗੁਟਕਾ ਸਾਹਿਬ ਦਾ ਨਿਰਾਦਰ ਕੀਤਾ ਗਿਆ ਹੈ।
ਕੈਪਟਨ ਅਮਰਿੰਦਰ ‘ਤੇ ਝੂਠੀ ਸਹੁੰ ਚੁੱਕਣ ਦੇ ਲਾਏ ਇਲਜ਼ਾਮ
ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਝੂਠੀ ਸਹੁੰ ਚੁੱਕੀ ਗਈ ਹੈ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੰਗ ਪੱਤਰ ਦੁਆਰਾ ਉਨ੍ਹਾਂ ਦੇ ਵੱਲੋਂ ਇੱਕ ਹੋਰ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵੱਲੋ ਇਹ ਵੀ ਮੰਗ ਕੀਤੀ ਗਈ ਹੈ ਕਿ ਕਿਸੇ ਵੀ ਸਿਆਸੀ ਆਗੂ ਵੱਲੋਂ ਗੁਟਕਾ ਸਾਹਿਬ ਤੇ ਹੋਰ ਅਜਿਹੀਆਂ ਸਹੁੰ ਚੁੱਕਣ ‘ਤੇ ਮੁਕੰਮਲ ਰੋਕ ਲਗਾਉਣ ਦੀ ਮੰਗ ਕੀਤੀ ਗਈ।
ਜਥੇਦਾਰ ਤੋਂ ਕੈਪਟਨ ਖਿਲਾਫ਼ ਕਾਰਵਾਈ ਦੀ ਮੰਗ
ਇਹ ਵੀ ਪੜ੍ਹੋ:Punjab Congress Clash:ਕੈਪਟਨ ਨੇ ਸੇਖੜੀ ਅਤੇ ਵੇਰਕਾ ਨਾਲ ਕੀਤੀ ਟੇਬਲ ਟਾਕ