ਅੰਮ੍ਰਿਤਸਰ: ਪਿਛਲੇ ਦਿਨੀਂ ਹੁਸ਼ਿਆਰਪੁਰ ਦੇ ਪਿੰਡ ਬਹਾਦਰਪੁਰ ਵਿਚ ਮਹੰਤਾਂ ਦੇ ਗੁਰਦੁਆਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇੱਕ ਮੂਰਤੀ ਸਥਾਪਨਾ ਕਰਕੇ ਅਤੇ ਇੱਕ ਸੰਤ ਵੱਲੋਂ ਲੋਕਾਂ ਨੂੰ ਮੱਥੇ ਟਿਕਾਏ ਜਾਂਦੇ ਸਨ ਜਿਥੇ ਕਿ ਕੁਝ ਨਿਹੰਗ ਸਿੰਘ ਜਥੇਬੰਦੀਆਂ ਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ।
ਮਾਮਲਾ ਭਖਦਾ ਵੇਖ ਕੇ ਕੁਝ ਨਿਹੰਗ ਸਿੰਘ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦੇਣ ਪਹੁੰਚੀਆਂ ਅਤੇ ਜਦੋਂ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਅਤੇ ਮੰਗ ਪੱਤਰ ਦਿੱਤਾ ਜਾ ਰਿਹਾ ਸੀ ਤਾਂ ਉਸ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਤੇ ਮੌਜ਼ੂਦ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਪੀਏ ਨੂੰ ਮੰਗ ਪੱਤਰ ਦਿੱਤਾ ਗਿਆ।
ਮੰਗ ਪੱਤਰ ਦੇਣ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਨੇ ਕਿਹਾ ਕਿ ਸਾਨੂੰ ਸਿਰਫ ਆਪਣੇ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਤੋਂ ਆਸ ਦੀ ਉਮੀਦ ਹੈ ਅਸੀਂ ਇਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੋਈ ਵੀ ਇਨਸਾਫ ਦੀ ਉਮੀਦ ਨਹੀਂ ਰੱਖਦੇ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਹੋਣ ਦੇ ਨਾਤੇ ਅਸੀਂ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਹੈ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਹੈ ਜੇ ਇਨ੍ਹਾਂ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸਿੱਖ ਸੰਗਤ ਆਪ ਮੋਹਰੀ ਹੋ ਕੇ ਮੋਰਚਾ ਲਗਾ ਕੇ ਇਨਸਾਫ ਲੈਣਗੇ।
ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਚਰਨ ਦਾਸ ਬਹਾਦਰਪੁਰ ਜ਼ਿਲ੍ਹਾ ਅੰਮ੍ਰਿਤਸਰ ਚ ਸਥਿਤ ਗੁਰਦੁਆਰਾ ਸਾਹਿਬ ਦੇ ਵਿੱਚੋਂ ਮਹੰਤਾਂ ਦੀ ਤਸਵੀਰ ਹਟਾਈ ਜਾਵੇ ਅਤੇ ਉੱਥੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੀ ਪ੍ਰਕਾਸ਼ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇ ਉਸ ਗੁਰਦੁਆਰੇ ਦੇ ਅੰਦਰ ਮਹੰਤਾਂ ਦੀ ਤਸਵੀਰ ਹੀ ਸੁਸ਼ੋਭਿਤ ਕਰਨੀ ਹੈ ਤਾਂ ਫਿਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਥੋਂ ਵਾਪਸ ਕੀਤਾ ਜਾਵੇ।
ਇਹ ਵੀ ਪੜ੍ਹੋ: CM ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ