ਅੰਮ੍ਰਿਤਸਰ: ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਵੱਲੋਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਪਾਈ ਜਿਸ ’ਚ ਉਸਨੇ ਸ੍ਰੀ ਦਰਬਾਰ ਸਾਹਿਬ ਦੇ ਖਿਲਾਫ ਗਲਤ ਟਿੱਪਣੀ ਕਰਨ ’ਤੇ ਸਿੱਖ ਜਥੇਬੰਦੀਆਂ ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਬੇਸ਼ਕ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਸਿੱਖ ਜਥੇਬੰਦੀਆਂ ਚ ਅਜੇ ਵੀ ਰੋਸ ਪਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਜ਼ਿਲ੍ਹੇ ’ਚ ਸਿੱਖ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸ਼ਿਵ ਸੈਨਾ ਸੁਧੀਰ ਸੂਰੀ ਅਤੇ ਉਸਦੇ ਇੱਕ ਹੋਰ ਸਾਥੀ ਨੇ ਸਿੱਖਾ ਲਈ ਗਲਤ ਟਿੱਪਣੀਆਂ ਕੀਤੀ ਜਿਸਦੇ ਖਿਲਾਫ ਮਾਮਲਾ ਦਰਜ ਹੋਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਚ ਅਮਨ ਸ਼ਾਂਤੀ ਬਰਕਰਾਰ ਰਹੇ ਤਾਂ ਇਨ੍ਹਾਂ ਲੋਕਾਂ ਦੇ ਖਿਲਾਫ ਮਾਮਲਾ ਦਰਜ ਹੋਣਾ ਚਾਹੀਦਾ ਹੈ।
ਇਹ ਵੀ ਪੜੋ: ਧਾਰਮਿਕ ਭਾਵਨਾਵਾਂ ਭੜਕਾਉਣ ਵਾਲਾ ਹਿੰਦੂ ਨੇਤਾ ਸੁਧੀਰ ਸੂਰੀ ਗ੍ਰਿਫ਼ਤਾਰ