ਅੰਮ੍ਰਿਤਸਰ: ਬੀਤੇ ਦਿਨੀਂ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਗੁਰੂ ਬਾਰੇ ਗ਼ਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਇਸ ਮਾਮਲੇ ਵਿੱਚ ਭਾਈ ਪ੍ਰਿਤਪਾਲ ਸਿੰਘ ਨੇ ਅਕਾਲ ਤਖ਼ਤ ਸਾਹਿਬ ਨੂੰ ਆਪਣੀ ਲਿਖਤੀ ਸ਼ਿਕਾਇਤ ਦਿੱਤੀ।
ਇਸ ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਅਗਯਾਤ ਵਿਅਕਤੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ, ਬੇਬੇ ਨਾਨਕੀ, ਭਾਈ ਮਰਦਾਨਾ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਪਤਨੀ ਖ਼ਿਲਾਫ਼ ਗ਼ਲਤ ਸ਼ਬਦਾਵਲੀ ਲਿਖੀ ਗਈ ਹੈ ਜਿਹੜੀ ਕਿ ਕਿਸੇ ਵੀ ਤਰ੍ਹਾਂ ਸਹਿਣਯੋਗ ਨਹੀਂ ਹੈ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਚੋਣ: ਪ੍ਰਧਾਨਗੀ ਦੀ ਦੌੜ ਵਿੱਚ ਲੌਂਗੋਵਾਲ, ਤੋਤਾ ਸਿੰਘ ਤੇ ਜਗੀਰ ਕੌਰ ਸ਼ਾਮਲ
ਭਾਈ ਪ੍ਰਿਤਪਾਲ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਅਜਿਹੇ ਸ਼ਰਾਰਤੀ ਲੋਕਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਜੱਥੇਦਾਰ ਸ੍ਰੀ ਅਕਾਲ ਤਖ਼ਤ ਦੇ ਪੀ ਏ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਜਲਦ ਹੀ ਇਸ 'ਤੇ ਕਾਰਵਾਈ ਕੀਤੀ ਜਾਵੇਗੀ।