ਅੰਮ੍ਰਿਤਸਰ: ਦੇਸ਼ ਭਰ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਪੰਜਾਬ ਕਾਂਗਰਸ ਵੱਲੋਂ ਅੱਜ ਅੰਮ੍ਰਿਤਸਰ ਦੇ ਪੁਤਲੀਘਰ ਚੌਂਕ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੀ ਅਗਵਾਈ ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਪੱਪੂ ਵੱਲੋਂ ਕੀਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਪੱਪੂ 'ਤੇ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਤਹਿਤ ਕੰਮ ਕਰ ਰਹੀ ਹੈ। ਇਸਦੇ ਨਾਲ ਹੀ ਬੋਲਦੇ ਹੋਏ ਅਸ਼ਵਨੀ ਪੱਪੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਈਡੀ ਇਸ ਲਈ ਬਣਾਈ ਸੀ ਤਾਂ ਜੋ ਕਿ ਵਿਦੇਸ਼ਾਂ ਵਿਚੋਂ ਕਾਲਾ ਧਨ ਵਾਪਸ ਲਿਆਂਦਾ ਜਾ ਸਕੇ। ਪਰ ਇਹ ਈਡੀ ਦੀ ਵਰਤੋਂ ਦੇ ਨਾਲ ਭਾਰਤ 'ਚ ਹੀ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ ਜੋ ਕਿ ਸਰਾਸਰ ਗਲਤ ਹੈ।
ਇਸ ਦੇ ਨਾਲ ਹੀ ਬੋਲਦੇ ਹੋਏ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਅਗਨੀਪੱਥ ਯੋਜਨਾ ਲਾਗੂ ਕੀਤੀ ਜਾ ਰਹੀ ਹੈ ਅਸੀਂ ਉਸ ਦਾ ਵੀ ਵਿਰੋਧ ਕਰਦੇ ਹਾਂ ਉਨ੍ਹਾਂ ਕਿਹਾ ਕਿ ਪੰਜਾਬ 'ਚ ਬੇਰੁਜ਼ਗਾਰੀ ਅੱਗੇ ਬਹੁਤ ਜ਼ਿਆਦਾ 'ਤੇ ਕੇਂਦਰ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹੋਰ ਬੇਰੁਜ਼ਗਾਰ ਕਰਨ 'ਤੇ ਤੁਲੀ ਹੋਈ ਹੈ ਅੱਗੇ ਬੋਲਦੇ ਉਨ੍ਹਾਂ ਨੇ ਕਿਹਾ ਕਿ ਜੋ ਵੱਡੇ ਕਾਂਗਰਸੀ ਨੇਤਾ ਭਾਜਪਾ 'ਚ ਜਾ ਰਹੇ ਹਨ ਉਨ੍ਹਾਂ ਦੀਆਂ ਆਪਣੀਆਂ ਮਜਬੂਰੀਆਂ ਹੋ ਸਕਦੀਆਂ ਹਨ।
ਦਰਅਸਲ ਨੈਸ਼ਨਲ ਹੇਰਾਲਡ ਮਾਮਲੇ ਵਿੱਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰਾਹੁਲ ਗਾਂਧੀ ਨੂੰ ਦਿੱਲੀ ਵਿਖੇ ਤਲਬ ਕੀਤਾ ਗਿਆ ਸੀ। ਜਿਸ ਦੇ ਰੋਸ ਵਜੋਂ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਈਡੀ ਦੇ 25 ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਨੈਸ਼ਨਲ ਹੇਰਾਲਡ ਮਾਮਲਾ 2011 ਵਿੱਚ ਚਰਚਾ ਵਿੱਚ ਆਇਆ ਸੀ। ਜਵਾਹਰ ਲਾਲ ਨਹਿਰੂ ਸਮੇਤ ਕਾਂਗਰਸ ਦੇ ਕਈ ਵੱਡੇ ਹਿੱਤਾਂ ਦੇ ਐਸੋਸੀਏਟ ਜਰਨਲ ਲਿਮਟਿਡ ਨਾਮ ਦੀ ਕੰਪਨੀ ਬਣਾਈ ਸੀ ਜੋ ਕਿ ਨੈਸ਼ਨਲ ਹੇਰਾਲਡ ਨਾਮ ਦੀ ਇਕ ਅਖ਼ਬਾਰ ਪ੍ਰਕਾਸ਼ਿਤ ਕਰਦੀ ਸੀ ਇਹ ਅਖ਼ਬਾਰ ਨੂੰ ਕਈ ਸ਼ਹਿਰਾਂ ਵਿੱਚ ਸਸਤੇ ਭਾਅ ‘ਤੇ ਸਰਕਾਰੀ ਜ਼ਮੀਨਾਂ ਮਿਲੀਆਂ ਸੀ।
ਇਹ ਵੀ ਪੜ੍ਹੋ:- ਕੇਂਦਰ ਦੀ ਅਗਨੀਪਥ ਯੋਜਨਾ 'ਤੇ ਰਾਘਵ ਚੱਢਾ ਨੇ ਚੁੱਕੇ ਸਵਾਲ, ਕਿਹਾ...