ਅੰਮ੍ਰਿਤਸਰ: ਦੇਸ਼ ਲਗਾਤਾਰ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਹਾਲਾਂਕਿ ਸਰਕਾਰਾਂ ਵੱਲੋਂ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਕਈ ਤਰ੍ਹਾਂ ਦੀਆਂ ਸੰਭਵ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ। ਇੱਕ ਵਾਰ ਫਿਰ ਅੰਮ੍ਰਿਤਸਰ ਵਿੱਚ ਵਾਲਮੀਕੀ ਸਮਾਜ ਦੇ ਨੌਜਵਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਦਰਸ਼ਨ ਦੌਰਾਨ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਗੁੰਮਸ਼ੁਦਗੀ ਦੀ ਭਾਲ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਲਮੀਕੀ ਸਮਾਜ ਦੇ ਆਗੂ ਨਿਤਿਨ ਕੁਮਾਰ ਮਨੀ ਨੇ ਕਿਹਾ ਕਿ ਭਾਰਤ 'ਚ ਕੋਰੋਨਾ ਕਾਰਨ ਨਿਰੰਤਰ ਲੋਕਾਂ ਦੀ ਮੌਤ ਹੋ ਰਹੀ ਹੈ। ਦੂਜੇ ਪਾਸੇ ਕੋਰੋਨਾ ਕਰਨ ਲੱਗੇ ਲੌਕ ਡਾਊਨ ਦੌਰਾਨ ਲੋਕਾਂ ਨੂੰ ਭੁੱਖਮਰੀ ਦਾ ਵੀ ਸ਼ਿਕਾਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕੋਰੋਨਾ ਦੀ ਮਹਾਂਮਾਰੀ ਖਤਮ ਕਰਨ ਲਈ ਕੋਈ ਪੱਕਾ ਹੱਲ ਕਰਨਾ ਚਾਹੀਦਾ ਹੈ। ਦੇਸ਼ ਵਿੱਚ ਕਰਫ਼ਿਊ ਲਗਾਉਣਾ ਜਾਂ ਲੌਕ ਡਾਊਨ ਲਗਾਉਣਾ ਕੋਈ ਪੱਕਾ ਹੱਲ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਗੁੰਮਸ਼ੁਦਾ ਹੋ ਗਏ ਹਨ, ਜਿਨ੍ਹਾਂ ਨੂੰ ਲੋਕਾਂ ਦੀ ਜ਼ਿੰਦਗੀ ਦੀ ਕੋਈ ਪਰਵਾਹ ਨਹੀਂ ਹੈ। ਇਸ ਲਈ ਜੇਕਰ ਦੇਸ਼ ਦੇ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਦੇਸ਼ ਨੂੰ ਨਹੀਂ ਚਲਾ ਸਕਦੇ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ:ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ’ਤੇ ਯੋਗੀ ਨੂੰ ਇਤਰਾਜ਼ !