ਅਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਸੈਕੜੇ ਕਿਸਾਨਾਂ,ਮਜਦੂਰਾਂ,ਬੀਬੀਆਂ ਵਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਹੋ ਰਹੀ ਖੱਜਲ ਖ਼ੁਆਰੀ,ਬਾਰਦਾਨੇ ਦੀ ਘਾਟ ਦੇ ਖਿਲਾਫ ਜਿਲ੍ਹਾ ਅੰਮ੍ਰਿਤਸਰ ਦੇ ਵੱਖ ਵੱਖ ਜੋਨਾਂ ਦੇ ਲਗਭਗ 47 ਪਿੰਡਾ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਅਤੇ ਕਾਰਪੋਰੇਟ ਘਰਾਣਿਆ ਦੇ ਪੁਤਲੇ ਫੂਕੇ ਗਏ।
ਇਸ ਮੌਕੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਰੋਨਾ ਦੇ ਨਾਮ ਤੇ ਦਿੱਲੀ ਅੰਦੋਲਨ ਨੂੰ ਨਾਕਾਮ ਕਰਨ ਦੀਆ ਚਾਲਾਂ ਚੱਲ ਰਹੀ ਹੈ। ਪਰ ਕੇਂਦਰ ਦੀ ਕਿਸੇ ਵੀ ਚਾਲ ਨੂੰ ਕਿਸਾਨ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਹੋਰ ਸ਼ਕਤੀ ਦਿੰਦਿਆਂ ਜਿਲ੍ਹਾ ਅੰਮ੍ਰਿਤਸਰ ਤੋਂ 5 ਮਈ ਨੂੰ ਹਜਾਰਾਂ ਕਿਸਾਨਾਂ, ਮਜ਼ਦੂਰਾਂ ਦਾ ਜੱਥਾ ਦਿੱਲੀ ਮੋਰਚੇ ਲਈ ਰਵਾਨਾ ਹੋਵੇਗਾ।