ਅੰਮ੍ਰਿਤਸਰ: ਦੇਸ਼ ਵਿੱਚ ਦਿਨੋ-ਦਿਨ ਵੱਧ ਰਹੀ ਮਹਿੰਗਾਈ ਨੂੰ ਲੈਕੇ ਰਾਜਨੀਤੀਕ ਤੇ ਆਮ ਲੋਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਵੀ ਕਾਂਗਰਸ ਮਹਿਲਾ ਮੋਰਚਾ ਨੇ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇਸ਼ ਵਿੱਚ ਮਹਿੰਗਾਈ ਨੂੰ ਨਹੀਂ ਰੋਕ ਸਕਦਾ ਤਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣ।
ਇਸ ਮੌਕੇ ਮਹਿਲਾ ਮੋਰਚਾ ਦੀ ਆਗੂ ਮਮਤਾ ਦੱਤਾ ਅਤੇ ਹੋਰ ਕਾਂਗਰਸ ਆਗੂਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜਮਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਆਸਮਾਨ ‘ਤੇ ਪਹੁੰਚ ਗਈਆਂ ਹਨ। ਉੱਥੇ ਹੀ ਇਸ ਦਾ ਅਸਰ ਰਸੋਈ ‘ਤੇ ਵੀ ਪਿਆ ਹੈ।
ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਆਮ ਵਿਅਕਤੀ ਲਈ ਪੈਟਰੋਲ ਪਵਾਉਣ ਤਾਂ ਬਹੁਤ ਦੂਰ ਦੀ ਗੱਲ ਹੈ, ਇਸ ਮਹਿੰਗਾਈ ਵਿੱਚ ਆਮ ਵਿਅਕਤੀ ਲਈ ਤਾਂ ਰੋਟੀ ਚਲਾਉਣੀ ਹੀ ਮੁਸ਼ਕਲ ਹੋ ਗਈ ਹੈ। ਮਮਤਾ ਦੱਤ ਨੇ ਮੋਦੀ ਸਰਕਾਰ ‘ਤੇ ਆਪਣੇ ਨਜਦੀਕੀਆਂ ਨੂੰ ਲਾਭ ਦੇਣ ਲਈ ਆਮ ਲੋਕਾਂ ਦੇ ਸੋਸ਼ਣ ਕਰਨ ਦੇ ਕੇਂਦਰ ਸਰਕਾਰ ‘ਤੇ ਇਲਜ਼ਾਲ ਲਾਏ ਹਨ।
ਮਮਤਾ ਦੱਤਾ ਨੇ ਮੋਦੀ ਸਰਕਾਰ ‘ਤੇ ਕਿਸਾਨੀ ਅੰਦੋਲਨ ਵਿੱਚ ਮਰ ਰਹੇ ਕਿਸਾਨਾਂ ਵੱਲ ਕੋਈ ਧਿਆਨ ਨਾ ਦੇਣ ਦੇ ਵੀ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਦੇਸ਼ ਦੀ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਕਰਾਰ ਦਿੱਤਾ
ਇਹ ਵੀ ਪੜ੍ਹੋ:ਇਹ ਹੈ ਦੁਨੀਆ ਦੇ ਸਭ ਤੋਂ ਮਹਿੰਗੇ ਅੰਬ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ