ਅੰਮ੍ਰਿਤਸਰ: ਬਿਜਲੀ ਸੋਧ ਕਾਨੂੰਨ ਨੂੰ ਲੈ ਕੇ ਲਗਾਤਾਰ ਹੀ ਹੁਣ ਕਿਸਾਨ ਜਥੇਬੰਦੀਆਂ (Farmers organizations ) ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ ਅੰਮ੍ਰਿਤਸਰ ਦੇ ਗੋਲਡਨ ਗੇਟ ਉੱਤੇ (On the Golden Gate of Amritsar) ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ।
ਕਿਸਾਨ ਆਗੂਆਂ (Farmers organizations ) ਅਤੇ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਬਿਜਲੀ ਸੈਕਟਰ ਨੂੰ ਨਿਜੀ ਹੱਥਾਂ ਵਿਚ ਦੇਣ ਲਈ ਨਿੱਤ ਨਵੇਂ ਹਮਲੇ ਕਰ ਰਹੀ ਹੈ। ਜਿਸ ਦੇ ਤਹਿਤ ਬਿਜਲੀ ਵੰਡ ਦਾ ਕੰਮ ਨਿੱਜੀ ਹੱਥਾਂ ਵਿਚ ਦੇਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਦੇ ਇਸ ਐਲਾਨ ਦੇ ਵਿਰੋਧ ਵਿਚ ਬੁੱਧਵਾਰ ਨੂੰ ਸੂਬੇ ਦੇ ਐਲਾਨ ਉੱਤੇ ਜਿਲ੍ਹੇ ਭਰ ਵਿਚ ਮੋਦੀ ਸਰਕਾਰ ਦੇ ਪੁਤਲੇ ਫੂਕ ਮੁਜਾਹਰੇ ਕੀਤੇ ਜਾ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਗੋਲਡਨ ਗੇਟ (On the Golden Gate of Amritsar) ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਸਰਕਾਰ ਨੇ ਪਾਣੀਆਂ ਦੇ ਮਸਲੇ ਉੱਤੇ ਪੰਜਾਬ ਨਾਲ ਵਿਤਕਰਾ ਕੀਤਾ ਅਤੇ ਹੁਣ ਬਿਜਲੀ ਸੋਧ ਬਿੱਲ ਲਿਆ ਕੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਜੋ ਕਿ ਅਸੀਂ ਕਦੇ ਵੀ ਨਹੀਂ ਹੋਣ ਦਵਾਂਗੇ।
ਸਰਵਨ ਸਿੰਘ ਪੰਧੇਰ ਨੇ ਅੱਗੇ ਕਿਹਾ ਕਿ 23 ਸਤੰਬਰ ਨੂੰ ਪੰਜਾਬ ਪੱਧਰ ਉੱਤੇ ਕਿਸਾਨਾਂ ਦੀ ਮੀਟਿੰਗ (Farmers meeting at Punjab level on September 23) ਹੋਣ ਜਾ ਰਹੀ ਹੈ ਉਸਦੇ ਵਿਚ ਅਹਿਮ ਫੈਸਲੇ ਵੀ ਕੀਤੇ ਜਾ ਸਕਦੇ ਹਨ ਅਤੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਰਲ ਕੇ ਬਾਹਰੀ ਸੂਬਿਆਂ ਦਾ ਝੋਨਾ ਰੋਕਣ ਲਈ ਪੰਜਾਬ ਦੇ ਹੀ ਕਿਸਾਨਾਂ ਨੂੰ ਖੱਜਲ ਖੁਆਰ ਕਰਨ ਉੱਤੇ ਲੱਗੀ ਹੋਈ ਹੈ ਜਿਸ ਦਾ ਕਿ ਅਸੀਂ ਵਿਰੋਧ ਕਰਾਂਗੇ।
ਇਹ ਵੀ ਪੜ੍ਹੋ: 1509 ਬਾਸਮਤੀ ਝੋਨੇ ਦੀ ਖ਼ਰੀਦ ਮੰਡੀਆਂ ਵਿੱਚ ਸ਼ੁਰੂ
ਉਨ੍ਹਾਂ ਨੇ ਕਿਹਾ ਕਿ ਜੋ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਬਿਆਨ ਆਇਆ ਹੈ ਕਿ ਜੋ ਕਿਸਾਨ ਪ੍ਰਦੂਸ਼ਣ ਫੈਲਾਉਂਦੇ ਹਨ ਉਸ ਦੇ ਖ਼ਿਲਾਫ਼ ਜੰਗ ਦਾ ਐਲਾਨ ਕੀਤਾ ਜਾਵੇਗਾ ਪੰਧੇਰ ਨੇ ਕਿਹਾ ਕਿ ਕਿਸਾਨ ਸਿਰਫ਼ ਸੱਤ ਪਰਸੈਂਟ ਪ੍ਰਦੂਸ਼ਣ ਫੈਲਾਉਂਦੇ ਹਨ ਲੇਕਿਨ ਕਾਰਪੋਰੇਟ ਘਰਾਣੇ 51 ਫੀਸਦ ਤੋਂ ਵੀ ਜ਼ਿਆਦਾ ਪ੍ਰਦੂਸ਼ਣ ਫੈਲਾਉਂਦੇ ਹਨ ਜਿਸ ਨਾਲ ਕਿ ਹਵਾ ਗੰਧਲੀ ਹੁੰਦੀ ਹੈ ਲੇਕਿਨ ਸਰਕਾਰਾਂ ਕਾਰਪੋਰੇਟ ਘਰਾਣਿਆਂ ਵੱਲ ਕੋਈ ਵੀ ਐਕਸ਼ਨ ਕਰਨ ਨੂੰ ਤਿਆਰ ਨਹੀਂ।
ਉਨ੍ਹਾਂ ਕਿਹਾ ਕਿ ਅਸੀਂ ਖੁਦ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦੇ ਲੇਕਿਨ ਸਰਕਾਰਾਂ ਕੋਲ ਇਸ ਦਾ ਕੋਈ ਪੱਕਾ ਹੱਲ ਵੀ ਨਹੀਂ ਨਜ਼ਰ ਆਉਂਦਾ। ਅਖੀਰ ਵਿੱਚ ਉਨ੍ਹਾਂ ਕਿਹਾ ਜੇਕਰ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਣਗੀਆਂ ਤਾਂ ਉਨ੍ਹਾਂ ਦੇ ਧਰਨੇ ਪ੍ਰਦਰਸ਼ਨ ਹੋਰ ਤੇਜ਼ ਹੋਣਗੇ।