ਅੰਮ੍ਰਿਤਸਰ: ਅੰਮ੍ਰਿਤਸਰ ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਫੈਡਰੇਸ਼ਨ ਆਫ਼ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ ਵੱਲੋਂ ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਡਾਇਰੈਕਟਰ ਜਨਰਲ ਆਫ ਫਾਰਨ ਟਰੇਡ ਨਾਲ ਮਿਲ ਕੇ ਰਾਜ ਪੱਧਰੀ ਕਰਵਾਏ ਗਏ, ਪੰਜਾਬ ਐਕਸਪੋਰਟ ਸੰਮੇਲਨ 2021 ਮੌਕੇ ਰਾਜ ਭਰ ਵਿੱਚੋਂ ਆਏ ਕਾਰੋਬਾਰੀਆਂ ਨੂੰ ਸੰਬੋਧਨ ਕਦੇ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40 ਹਜ਼ਾਰ ਕੇਸ ਵਾਪਸ ਲੈ ਲਏ ਹਨ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ।
ਉਦਯੋਗ ਅਤੇ ਵਪਾਰ ਨੂੰ ਸੁਰਜੀਤ ਕਰਨਾ ਸਾਡੀ ਪਹਿਲੀ ਤਰਜੀਹ, ਓ.ਪੀ ਸੋਨੀ
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੰਸਥਾਗਤ ਟੈਕਸ ਖਤਮ ਕਰ ਦਿੱਤਾ ਗਿਆ ਹੈ ਅਤੇ ਫੈਕਟਰੀਆਂ ਅਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ ਸੀ.ਐਲ.ਯੂ ਦੀ ਲੋੜ ਨੂੰ ਖਤਮ ਕਰਨਾ ਅਜਿਹੇ ਫ਼ੈਸਲੇ ਹਨ, ਜੋ ਕਿ ਕਾਰੋਬਾਰ ਨੂੰ ਵਧਾਉਣ ਲਈ ਸਦੀਆਂ ਤੱਕ ਜਾਣੇ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ 14 ਮੋਬਾਇਲ ਦਸਤਿਆਂ ਦੀ ਗਿਣਤੀ ਨੂੰ 4 ਤੱਕ ਲਿਆ ਕੇ ਇੰਸਪੈਕਟਰੀ ਰਾਜ ਨੂੰ ਖਤਮ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਵਿਵਾਦਿਤ ਮਾਮਲਿਆਂ ਲਈ 150 ਕਰੋੜ ਰੁਪਏ ਦੀ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਵੀ ਲਾਗੂ ਕੀਤਾ ਹੈ ਜਿਸਦਾ ਕਾਰੋਬਾਰੀ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਅੰਮ੍ਰਿਤਸਰ ਵਿਖੇ ਕਨਵੈਨਸ਼ਨ ਸੈਂਟਰ ਸਥਾਪਿਤ ਕੀਤਾ ਜਾ ਰਿਹਾ, ਓ.ਪੀ ਸੋਨੀ
ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਵਪਾਰੀਆਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅੰਮ੍ਰਿਤਸਰ ਵਿਖੇ 10 ਏਕੜ ਵਿੱਚ ਜਲਦੀ ਹੀ ਇਕ ਕਨਵੈਨਸ਼ਨ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਰਾਜ ਭਰ ਦੇ ਵਪਾਰੀ ਇੱਕ ਹੀ ਛੱਤ ਥੱਲੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਬਹੁਤ ਆਸਾਨੀ ਨਾਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਬਿਜਲੀ ਦੇ ਫਿਕਸ ਚਾਰਜਾਂ ਵਿੱਚ 50 ਫ਼ੀਸਦੀ ਕਟੌਤੀ ਅਤੇ ਇੰਸਟੀਚਿਊਸ਼ਨਲ ਟੈਕਸ ਪੂਰੇ ਤਰ੍ਹਾਂ ਮੁਆਫ਼ ਕਰ ਦਿੱਤਾ ਹੈ। ਓ.ਪੀ ਸੋਨੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਉਦਯੋਗਪਤੀਆਂ ਦਾ ਬਹੁਤ ਵੱਡਾ ਯੋਗਦਾਨ ਹੈ, ਕਿਉਂਕਿ ਇਹ ਰਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਸ ਨੂੰ ਲਗਾਤਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ, ਉਨ੍ਹਾਂ ਦੱਸਿਆ ਕਿ ਮੁਹਾਲੀ ਵਿਖੇ ਫ਼ਿਲਮ ਸਿਟੀ ਵੀ ਬਣਾਈ ਜਾਵੇਗੀ।
ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਅਤੇ ਵਪਾਰੀਆਂ ਦੀਆਂ 9 ਮੰਗਾਂ ਮੰਨ ਲਈਆਂ ਹਨ, ਓ.ਪੀ ਸੋਨੀ
ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਦਿੱਤੀਆਂ ਰਾਹਤਾਂ ਦੇ ਕਾਰਨ ਹੀ ਪੰਜਾਬ ਵਿੱਚ 1 ਲੱਖ ਕਰੋੜ ਦਾ ਪੂੰਜੀ ਨਿਵੇਸ਼ ਹੋਇਆ ਹੈ ਰਾਜਪਾਲ ਦੇ ਫੋਕਲ ਪੁਆਇੰਟਾਂ ਦਾ ਵਿਕਾਸ ਕਰਨ ਲਈ ਡੇਢ ਸੌ ਕਰੋੜ ਰੁਪਏ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਹਨ ਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਆਪਣੀਆਂ 9 ਮੰਗਾਂ ਸਰਕਾਰ ਕੋਲ ਰੱਖੀਆਂ ਗਈਆਂ ਸਨ, ਜਿਨ੍ਹਾਂ ਨੂੰ ਸਰਕਾਰ ਨੇ ਪੂਰਾ ਕਰ ਦਿੱਤਾ ਹੈ, ਉਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕੇ ਹਨ।
ਸੋਨੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਉਦਯੋਗਪਤੀਆਂ ਅਤੇ ਵਪਾਰੀਆਂ ਦੇ ਟੈਕਸਾਂ ਨਾਲ ਚੱਲਦੀਆਂ ਹਨ ਅਤੇ ਸਰਕਾਰਾਂ ਦਾ ਫ਼ਰਜ਼ ਹੈ ਕਿ ਉਦਯੋਗਾਂ ਨੂੰ ਵਿਕਸਿਤ ਕਰੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੇ ਉਦਯੋਗਪਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਨਾਲ ਕਰਵਾ ਕੇ ਬਾਕੀ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਸੂਬੇ ਭਰ ਵਿੱਚ ਕਾਂਗਰਸ ਦੇ ਰਾਜ ਸਮੇਂ ਵਿੱਚ ਉਦਯੋਗਾਂ ਦੀ ਤਰੱਕੀ ਹੋਈ ਹੈ, ਇਸ ਮੌਕੇ ਫੈਡਰੇਸ਼ਨ ਆਫ਼ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ ਵੱਲੋਂ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ, ਸੋਨੀ ਵੱਲੋਂ ਫੈਡਰੇਸ਼ਨ ਵੱਲੋਂ ਬੁਲਾਈ ਗਈ ਕਿਤਾਬ ਨੂੰ ਰਿਲੀਜ਼ ਕੀਤਾ ਗਿਆ।
61 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਨਾਲ ਜੋੜਿਆ, ਓ.ਪੀ ਸੋਨੀ
ਸੋਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਰਾਜ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਰਾਜ ਦੇ 61 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ 40 ਲੱਖ ਪਰਿਵਾਰਾਂ ਨੂੰ ਅਤੇ 6 ਲੱਖ ਮੁਲਾਜ਼ਮਾਂ ਨੂੰ ਇਸ ਯੋਜਨਾ ਨਾਲ ਜੋੜਿਆ ਗਿਆ ਸੀ ਅਤੇ ਹੁਣ ਬਾਕੀ ਰਹਿੰਦੇ 15 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਨਾਲ ਜੋੜਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਪੰਜਾਬ ਵਿੱਚ ਰਹਿਣ ਵਾਲੇ ਹਰੇਕ ਵਿਅਕਤੀ ਦਾ 5 ਲੱਖ ਰੁਪਏ ਤੱਕਦਾ ਆਪਣਾ ਮੁਫ਼ਤ ਇਲਾਜ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਤੋਂ ਕਰਵਾ ਸਕੇਗਾ।
ਪੰਜਾਬ ਵਿੱਚ ਅਮਨ ਸ਼ਾਂਤੀ ਭੰਗ ਨਹੀ ਕਰਨ ਦਿੱਤੀ ਜਾਵੇਗੀ, ਓ.ਪੀ ਸੋਨੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਨੀ ਨੇ ਦੱਸਿਆ ਕਿ ਪੱਟੀ ਮੱਖੂ ਰੇਲਵੇ ਲਿੰਕ ਲਈ ਜ਼ਮੀਨ ਜਲਦ ਹੀ ਰੇਲਵੇ ਵਿਭਾਗ ਨੂੰ ਸੌਂਪ ਦਿੱਤੀ ਜਾਵੇਗੀ, ਇਸ ਲਈ 70 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ, ਕਿ ਇਸ ਰੇਲਵੇ ਲਿੰਕ ਦੇ ਜੁੜਨ ਨਾਲ ਪੰਜਾਬ ਨੂੰ ਕਾਫ਼ੀ ਫ਼ਾਇਦਾ ਹੋਵੇਗਾ ਅਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਸੋਨੀ ਨੇ ਕਿਹਾ ਕਿ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਕਰਨ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਆਰੋਪੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਿਛਲੇ ਦਿਨੀਂ ਜੋ ਵੀ ਘਟਨਾਵਾਂ ਹੋਈਆਂ ਹਨ, ਸਰਕਾਰ ਉਸ ਤੋਂ ਸਖ਼ਤ ਰੁਖ ਅਪਣਾਇਆ ਜਾ ਰਿਹਾ ਹੈ ਅਤੇ ਛੇਤੀ ਹੀ ਆਰੋਪੀਆਂ ਨੂੰ ਫੜ ਲਿਆ ਜਾਵੇਗਾ।
ਇਹ ਵੀ ਪੜੋ:- ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਦਿੱਤੀ ਸਫ਼ਾਈ, ਕਿਹਾ ਖੇਤੀ ਕਾਨੂੰਨ...