ਅੰਮ੍ਰਿਤਸਰ: 2022 ਦੀਆਂ ਪੰਜਾਬ ਵਿਧਾਨ ਚੋਣਾਂ (Punjab Assembly Elections) ਨੂੰ ਲੈ ਕੇ ਲਗਾਤਾਰ ਹੀ ਸਿਆਸੀ ਗਲਿਆਰੇ ਵਿੱਚ ਹੁਣ ਹੜਕਮ ਮੱਚਣਾ ਸ਼ੁਰੂ ਹੋ ਗਿਆ ਹੈ। ਇੱਕ ਪਾਸੇ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ, ਉੱਥੇ ਹੀ ਪੰਜਾਬ ਕਾਂਗਰਸ (Punjab Congress) ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਲੀਡਰ ਵੀ ਹੁਣ ਆਪਣੇ ਮਹਿਲ-ਮਾੜੇ ਛੱਡ ਕੇ ਲੋਕਾਂ ਦੀ ਸੱਥਾ ਵਿੱਚ ਜਾ ਰਹੇ ਹਨ। ਅੰਮ੍ਰਿਤਸਰ ਪਹੁੰਚੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ‘ਤੇ ਨਿਸ਼ਾਨੇ ਸਾਧੇ ਹਨ।
ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਨੇ ਕੇਜਰੀਵਾਲ (Chief Minister Arvind Kejriwal) ਨੂੰ ਸਵਾਲ ਕਰਦੇ ਪੁੱਛਿਆ ਕਿ ਉਹ ਪੰਜਾਬ ਦੇ ਲੋਕਾਂ ਨੂੰ ਗਾਰੰਟੀ ਦੇ ਰਹੇ ਹਨ, ਪਰ ਆਪਣੇ ਵਿਧਾਇਕਾਂ (MLAs) ਦੀ ਗਰੰਟੀ ਕਦੋਂ ਚੁੱਕਣਗੇ, ਜੋ ਆਪਣੀ ਪਾਰਟੀ ਦੀਆਂ ਮਾੜੀਆ ਨੀਤੀਆ ਕਰਕੇ ਇੱਕ ਤੋਂ ਬਾਅਦ ਇੱਕ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ।
ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਨੇ ਕਿਹਾ ਕਿ ਕੇਜਰੀਵਾਲ (Chief Minister Arvind Kejriwal) ਸਿਰਫ਼ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਨੇ ਕੇਜਰੀਵਾਲ ਸਰਕਾਰ (Kejriwal government) ਦੇ ਸਿਹਤ ਵਿਭਾਗ ‘ਤੇ ਸਵਾਲ ਚੁੱਕਦਿਆ ਕਿਹਾ ਕਿ ਜਦੋਂ ਦੇਸ਼ ਵਿੱਚ ਕੋਰੋਨਾ ਵਾਇਰਸ (Corona virus) ਵਰਗੀ ਨਾਮੁਰਾਦ ਬੀਮਾਰੀ ਫੈਲੀ ਸੀ, ਤਾਂ ਲੋਕ ਦਿੱਲੀ ਤੋਂ ਇਲਾਜ ਲਈ ਪੰਜਾਬ ਪਹੁੰਚੇ ਸਨ ਅਤੇ ਇੱਥੇ ਦੇ ਸਰਕਾਰੀ ਹਸਪਤਾਲਾਂ ਵਿੱਚ ਦਿੱਲੀ ਦੇ ਲੋਕਾਂ ਨੇ ਆਪਣਾ ਇਲਾਜ਼ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਦੇ ਹਸਪਤਾਲਾਂ ਵਿੱਚ ਸਹੂਲਤਾਂ ਹੁੰਦੀਆਂ ਤਾਂ ਦਿੱਲੀ ਦੇ ਲੋਕ ਪੰਜਾਬ ਇਲਾਜ ਲਈ ਨਹੀਂ ਆਉਦੇ ਸਗੋਂ ਪੰਜਾਬ ਦੇ ਲੋਕ ਦਿੱਲੀ ਆਪਣਾ ਇਲਾਜ ਕਰਵਾਉਣ ਲਈ ਜਾਂਦੇ।
ਇਸ ਮੌਕੇ ਉਨ੍ਹਾਂ ਨੇ ਪਰਾਲੀ ਦੇ ਮੁੱਦੇ ‘ਤੇ ਬੋਲਦਿਆ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਹਮੇਸ਼ਾ ਹੀ ਕਹਿੰਦੇ ਹਨ ਕਿ ਪੰਜਾਬ ਵਿੱਚ ਪਾਰਲੀ ਸਾੜਨ ਕਾਰਨ ਦਿੱਲੀ ਵਿੱਚ ਪ੍ਰਦੂਸ਼ਣ ਫੈਲਦਾ ਹੈ ਜੋ ਸਾਰਾ-ਸਰ ਝੂਠ ਹੈ। ਉਨ੍ਹਾਂ ਨੇ ਕੇਜਰੀਵਾਲ ‘ਤੇ ਪੰਜਾਬ ਨੂੰ ਬਦਨਾਮ ਕਰਨ ਦੇ ਇਲਜ਼ਾਮ ਲਗਾਏ ਹਨ
ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ‘ਤੇ ਵੀ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਮਾੜੀਆ ਨੀਤੀਆਂ ਉਸ ਸਮੇਂ ਦੀ ਸਰਕਾਰ ਨੇ ਲਾਗੂ ਕੀਤੀਆ ਹਨ, ਉਹ ਲੋਕ ਮਾਰੂ ਸਨ, ਜਿਨ੍ਹਾਂ ਨੂੰ ਕਾਂਗਰਸ ਦੀ ਸਰਕਾਰ ਨੇ ਬੰਦ ਕਰਕੇ ਪੰਜਾਬ ਦੇ ਲੋਕਾਂ ਦੀ ਮੁੜ ਰੱਖਿਆ ਕੀਤੀ ਹੈ।