ETV Bharat / state

Desecrate: ਦਰਬਾਰ ਸਾਹਿਬ ਅੰਮ੍ਰਿਤਸਰ 'ਚ ਨੌਜਵਾਨ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ - Sikh holy place desecrated

ਸੱਚਖੰਡ ਸ੍ਰੀ ਹਰਮੰਦਿਰ ਸਾਹਿਬ 'ਚ ਅੱਜ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਨੂੰ ਕਿ ਮੌਕੇ 'ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਕਾਬੂ ਕਰ ਲਿਆ ਗਿਆ।

Disgrace : ਦਰਬਾਰ ਸਾਹਿਬ ਅੰਮ੍ਰਿਤਸਰ 'ਚ ਨੌਜਵਾਨ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼

author img

By

Published : Dec 18, 2021, 7:57 PM IST

Updated : Dec 18, 2021, 8:58 PM IST

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੱਡੀ ਮੰਦਭਾਗੀ ਘਟਨਾ ਵਾਪਰੀ ਹੈ। ਸ੍ਰੀ ਹਰਮੰਦਿਰ ਸਾਹਿਬ 'ਚ ਅੱਜ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ( desecrate Golden Temple) ਕੀਤੀ ਗਈ। ਜਿਸ ਨੂੰ ਕਿ ਮੌਕੇ 'ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਭਾਵੁਕ ਹੋਏ ਸ਼ਰਧਾਲੂਆਂ ਨੇ ਉਸ ਨੂੰ ਖੂਬ ਕੁੱਟਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

ਉਕਤ ਨੌਜਵਾਨ ਜੰਗਲਾ ਟੱਪ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਨਜ਼ਦੀਕ ਪਹੁੰਚ ਗਿਆ ਸੀ, ਜਿਸ ਨੂੰ ਮੁਸਤੈਦੀ ਨਾਲ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਰੋਕ ਲਿਆ ਗਿਆ। ਘਟਨਾ ਅੱਜ ਸ਼ਾਮ 6 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ,ਜਦੋ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।। ਉਕਤ ਘਟਨਾ ਤੋਂ ਬਾਅਦ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਪਰ ਇਸ ਦੇ ਨਾਲ ਹੀ ਨੌਜਵਾਨ ਨੂੰ ਕਾਬੂ ਕਰਨ ਤੋਂ ਬਾਅਦ ਇਕੱਠੀ ਹੋਈ ਭੀੜ ਵਲੋਂ ਉਸ ਨੂੰ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

Desecrate: ਦਰਬਾਰ ਸਾਹਿਬ ਅੰਮ੍ਰਿਤਸਰ 'ਚ ਨੌਜਵਾਨ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਜਦੋਂ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਹ ਤੁਰੰਤ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਪੁਲਿਸ ਪਹੁੰਚਣ ਤੱਕ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਜਿਸ ਨੂੰ ਕਿ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲ 'ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਕਾਰਵਾਈ ਅਗਲੀ ਸ਼ੁਰੂ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ 'ਚ ਲੱਗੇ ਸੀਸੀਟੀਵੀ ਕੈਮਰੇ ਵੀ ਦੇਖੇ ਜਾਣਗੇ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਇਕੱਲਾ ਆਇਆ ਸੀ ਜਾਂ ਉਸ ਦੇ ਨਾਲ ਕੋਈ ਹੋਰ ਵੀ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਹੁਣ ਤੱਕ ਪਹਿਚਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ : ਪਾਕਿ ’ਚ ਮੁੜ ਸਿੱਖ ਭਾਵਨਾਵਾਂ ਨਾਲ ਖਿਲਵਾੜ, ਸਿਗਰੇਟ ਵਾਲੇ ਰੈਪਰ ’ਚ ਦਿੱਤਾ ਜਾ ਰਿਹੈ ਪ੍ਰਸ਼ਾਦ

Last Updated : Dec 18, 2021, 8:58 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.