ਅੰਮ੍ਰਿਤਸਰ: ਕਿਸਾਨ ਇੱਕ ਪਾਸੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ ਤੇ ਦੂਜੇ ਪਾਸੇ ਕਿਸਾਨਾਂ ਵੱਲੋਂ ਅਗਲੀ ਫਸਲ ਬਿਜਣ ਲਈ ਪਰਾਲੀ ਨੂੰ ਵੀ ਅੱਗ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਦੇ ਅਧੀਨ ਦੇਵੀਦਾਸ ਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਵੀ ਵਾਤਾਵਰਣ ਨੂੰ ਸ਼ੁੱਧ ਰੱਖਣਾ ਚਾਹੁੰਦੇ ਹਨ ਪਰ ਇਸ ਤੋਂ ਇਲਾਵਾ ਉਨ੍ਹਾਂ ਕੋਲ ਕੋਈ ਹੋਰ ਰਸਤਾ ਨਹੀਂ ਹੈ। ਇਸ ਲਈ ਮਜਬੂਰਨ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ।
ਕਿਸਾਨਾਂ ਦਾ ਦੋਸ਼ ਹੈ ਕਿ ਉਹ ਲੰਮੇ ਸਮੇਂ ਤੋਂ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਤੋਂ ਬਚਾਉਣ ਲਈ 200 ਰੁਪਏ ਪ੍ਰਤੀ ਕੁਇੰਟਲ ਜਾਂ 6000 ਰੁਪਏ ਪ੍ਰਤੀ ਏਕੜ ਦਿੱਤਾ ਜਾਵੇ।
ਕਿਸਾਨਾਂ ਦਾ ਕਹਿਣਾ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਨਹੀਂ ਹੁੰਦਾ। ਇਸ ਦੀ ਬਜਾਏ, ਫੈਕਟਰੀ ਵਿਚੋਂ ਨਿਕਲਦਾ ਧੂੰਆਂ ਵਾਤਾਵਰਣ ਨੂੰ ਗੰਦਾ ਕਰਦਾ ਹੈ।