ਅੰਮ੍ਰਿਤਸਰ: ਕਹਿੰਦੇ ਹਨ 'ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ ਦੀ' ਦੀਵਾਲੀ ਦਾ ਤਿਉਹਾਰ ਅੰਮ੍ਰਿਤਸਰ (Golden Temple Amritsar) ਵਿੱਚ ਬੰਦੀ ਛੋੜ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਕਿਲ੍ਹੇ ਤੋਂ 52 ਰਾਜਾਂ ਨੂੰ ਛੁਡਵਾਇਆ ਸੀ। ਉਸੇ ਦਿਨ ਤੋਂ ਹੀ ਦੀਵਾਲੀ ਦਾ ਤਿਉਹਾਰ ਸਿੱਖ ਕੌਮ ਲਈ ਬੰਦੀ ਛੋੜ ਦਿਵਸ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ।
ਅੱਜ ਦੀਵਾਲੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib Amritsar) ਵਿੱਚ ਸਵੇਰ ਤੋਂ ਹੀ ਸ਼ਰਧਾਲੂਆਂ (Devotees arrive at Sachkhand Sri Harmandir Sahib) ਦੀਆਂ ਰੌਣਕਾਂ ਸੱਚਖੰਡ ਹਰਿਮੰਦਰ ਸਾਹਿਬ ਵਿੱਚ ਲੱਗੀਆਂ ਹੋਈਆਂ ਸਨ। ਸ਼ਰਧਾਲੂ ਅੱਜ ਸਵੇਰੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਕਿ ਇਸ ਪਵਿੱਤਰ ਤਿਉਹਾਰ ਦੇ ਮੌਕੇ ਉੱਤੇ ਸਾਨੂੰ ਇੱਥੇ ਆਉਣ ਦਾ ਮੌਕਾ ਮਿਲਿਆ। ਸਾਨੂੰ ਬਹੁਤ ਖੁਸ਼ੀ ਹੋਈ ਹੈ, ਇੰਨੇ ਵੱਡੇ ਤਿਉਹਾਰ ਦੀ ਸ਼ੁਰੂਆਤ ਅੱਜ ਸ੍ਰੀ ਪ੍ਰਮਾਤਮਾ ਦੇ ਘਰ 'ਚ ਨਤਮਸਤਕ ਹੋਏ ਹਾਂ।
ਇਸ ਮੌਕੇ ਐਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਵੱਲੋਂ ਸਿੱਖ ਸੰਗਤ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਸਾਂਝਾ ਸੰਦੇਸ਼ ਇਹ ਗੁਰੂ ਘਰ ਤੋਂ ਮਿਲਦਾ ਹੈ, ਜੋ ਸਭ ਨੂੰ ਮਿਲ ਜੁਲ ਕੇ ਰਹਿਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਏਗੀ, ਜਿਸ ਦਾ ਨਜ਼ਾਰਾ ਵੇਖਣ ਵਾਲਾ ਹੈ।
ਇਹ ਵੀ ਪੜੋ:- ਜਾਣੋ, ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹਾਨਤਾ