ETV Bharat / state

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ: ਪਾਕਿਸਤਾਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ ਤੋਂ ਪਾਕਿਸਤਾਨ (Pakistan) ਸਿੱਖ ਸੰਗਤ ਦਾ ਜਥਾ ਭੇਜਿਆ ਜਾ ਰਿਹਾ ਹੈ। ਇਸ ਜਥੇ ਵਿੱਚ 266 ਸ਼ਰਧਾਲੂ ਹਨ। ਜੋ ਪਾਕਿਸਤਾਨ ਵਿੱਚ ਵੱਖ-ਵੱਖ ਗੁਰੂ ਧਾਮਾਂ ਦੇ ਦਰਸ਼ਨ ਕਰਨਗੇ। ਇਸ ਮੌਕੇ ਇਹ ਜਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ (Anniversary of Maharaja Ranjit Singh) ਮਨਾਉਣ ਦੇ ਲਈ ਪਾਕਿਸਤਾਨ ਜਾ ਰਿਹਾ ਹੈ।

ਪਾਕਿਸਤਾਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਪਾਕਿਸਤਾਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
author img

By

Published : Jun 21, 2022, 10:42 AM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਪਾਕਿਸਤਾਨ (Pakistan) ਸਿੱਖ ਸੰਗਤ ਦਾ ਜਥਾ ਭੇਜਿਆ ਜਾ ਰਿਹਾ ਹੈ। ਇਸ ਜਥੇ ਵਿੱਚ 266 ਸ਼ਰਧਾਲੂ ਹਨ। ਜੋ ਪਾਕਿਸਤਾਨ ਵਿੱਚ ਵੱਖ-ਵੱਖ ਗੁਰੂ ਧਾਮਾਂ ਦੇ ਦਰਸ਼ਨ ਕਰਨਗੇ। ਇਸ ਮੌਕੇ ਇਹ ਜਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ (Anniversary of Maharaja Ranjit Singh) ਮਨਾਉਣ ਦੇ ਲਈ ਪਾਕਿਸਤਾਨ ਜਾ ਰਿਹਾ ਹੈ। ਅੱਜ ਇਸ ਜਥੇ ਨੂੰ ਐੱਸ.ਜੀ.ਪੀ.ਸੀ. ਦੇ ਮੈਂਬਰਾਂ ਦੀ ਅਗਵਾਈ ਨੂੰ ਐੱਸ.ਜੀ.ਪੀ.ਸੀ. ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਰਵਾਨਾ ਕੀਤਾ ਗਿਆ ਹੈ। ਇਹ ਜਥਾ ਵਾਘਾ ਬਾਰਡਰ (Wagah Border) ਦੇ ਜ਼ਰੀਏ ਪਾਕਿਸਤਾਨ (Pakistan) ਪਹੁੰਚਗਾ ਅਤੇ 30 ਜੂਨ ਨੂੰ ਵਾਪਸ ਆਪਣੇ ਦੇਸ਼ ਭਾਰਤ ਪਰਤੇਗਾ।

ਇਸ ਮੌਕੇ ਜਥੇ ਵਿੱਚ ਜਾਣ ਵਾਲੇ ਸ਼ਰਧਾਲੂਆਂ ਦੇ ਮਨਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਬਹੁਤ ਸਾਰੇ ਸ਼ਰਧਾਲੂ ਅਜਿਹੇ ਹਨ ਜੋ ਪਹਿਲੀ ਵਾਰ ਪਾਕਿਸਤਾਨ (Pakistan) ਵਿਖੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਵਾਹਿਗੁਰੂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਸਾਨੂੰ ਵਿਛੜੇ ਗੁਰੂਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਦਿੱਤਾ ਹੈ।

ਪਾਕਿਸਤਾਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਇਸ ਮੌਕੇ 1947 ਵਿੱਚ ਪਾਕਿਸਤਾਨ (Pakistan) ਭਾਰਤ (India) ਆਏ ਇੱਕ ਪਰਿਵਾਰ ਨੂੰ ਵੀ ਇਸ ਜਥੇ ਨਾਲ ਪਾਕਿਸਤਾਨ ਜਾਣ ਦਾ ਮੌਕਾ ਮਿਲਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਜਿੱਥੇ ਵਿਛੜੇ ਗੁਰੂਧਾਮਾਂ ਦੇ ਦਰਸ਼ਨ ਕਰਨਗੇ, ਉੱਥੇ ਹੀ ਆਪਣੇ ਜੱਦੀ ਪਿੰਡ ਵੀ ਹੋ ਕੇ ਆਉਣਗੇ, ਇਸ ਮੌਕੇ ਜਥੇ ਨੂੰ ਲੀਡ ਕਰ ਰਹੇ ਐੱਸ.ਜੀ.ਪੀ.ਸੀ. ਮੈਂਬਰ ਗੁਰਮੀਤ ਸਿੰਘ ਭੂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ (Gurdwara Dera Sahib Lahore) ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਉੱਥੇ ਸਥਿਤ ਹੋਰ ਗੁਰੂਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 266 ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਉਨ੍ਹਾਂ ਕਿਹਾ ਕਿ ਜੋ ਅਫਗਾਨਿਸਤਾਨ ਵਿੱਚ ਗੁਰਦੁਆਰਾ ਉੱਪਰ ਅਤਿਵਾਦੀ ਹਮਲਾ ਹੋਇਆ ਹੈ ਉਹ ਬਹੁਤ ਹੀ ਨਿੰਦਣਯੋਗ ਹੈ ਅਸੀਂ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।

ਇਹ ਵੀ ਪੜ੍ਹੋ: International Yoga Day 2022: 21 ਜੂਨ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ਯੋਗਾ ਦਿਵਸ, ਜਾਣੋ ਕਾਰਨ

ETV Bharat Logo

Copyright © 2024 Ushodaya Enterprises Pvt. Ltd., All Rights Reserved.