ਠੰਡ ਤੇ ਸੰਘਣੀ ਧੁੰਦ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਠਾਠਾਂ ਮਾਰਦਾ ਇੱਕਠ - ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ (Sri Harmandir Sahib Amritsar) ਵਿਖੇ ਠੰਡ ਤੇ ਸੰਘਣੀ ਧੁੰਦ ਦੇ ਬਾਵਜੂਦ ਸੰਗਤਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲ ਰਿਹਾ (Devotees throng Sri Harmandir Sahib Amritsar) ਹੈ।
ਅੰਮ੍ਰਿਤਸਰ: ਉੱਤਰੀ ਭਾਰਤ 'ਚ ਠੰਡ ਨੇ ਇੱਕਦਮ ਜ਼ੋਰ ਫੜ੍ਹ ਲਿਆ ਹੈ ਅਤੇ ਮੈਦਾਨੀ ਇਲਾਕਿਆਂ 'ਚ ਸਭ ਤੋਂ ਵੱਧ ਠੰਡੇ ਮੰਨੇ ਜਾਂਦੇ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਠੰਡ ਨੇ ਆਪਣਾ ਕਹਿਰ ਵਰ੍ਹਾ ਦਿੱਤਾ ਹੈ। ਉੱਥੇ ਦੂਜੇ ਪਾਸੇ ਅੰਮ੍ਰਿਤਸਰ ਸਾਹਿਬ ਸਥਿਤ ਸ੍ਰੀ ਹਰਿਮੰਦਰ ਸਾਹਿਬ (Sri Harmandir Sahib Amritsar) ਵਿਖੇ ਸ਼ਰਧਾ ਦਾ ਸਮੁੰਦਰ ਵੀ ਵੇਖਿਆ ਗਿਆ, ਇਸ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਦੇ ਬਾਵਜੂਦ ਦੇਸ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ (Devotees throng Sri Harmandir Sahib Amritsar) ਰਹੀਆਂ ਹਨ।
ਧੁੰਦ ਕਾਰਨ ਆਵਾਜਾਈ ਪ੍ਰਭਾਵਿਤ:- ਦੱਸ ਦਈਏ ਕਿ ਪੰਜਾਬ ਵਿੱਚ ਇਸ ਧੁੰਦ ਕਾਰਨ ਠੁਰ-ਠੁਰ ਕਰ ਰਹੇ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ ਅਤੇ ਆਵਾਜਾਈ ਘੱਟ ਗਈ ਅਤੇ ਰੇਲ ਗੱਡੀਆਂ ਦੀ ਰਫ਼ਤਾਰ ਵੀ ਹੋਲੀ ਹੋ ਗਈ ਹੈ ਅਤੇ ਇਸ ਸੰਘਣੀ ਧੁੰਦ ਕਾਰਨ ਰੇਲਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕੜਾਕੇ ਦੀ ਠੰਡ ਤੋਂ ਬਚਣ ਲਈ ਲੋਕ ਅੱਗ ਅਤੇ ਬਿਜਲੀ ਦੇ ਹੀਟਰਾਂ ਦਾ ਸਹਾਰਾ ਲੈ ਰਹੇ ਹਨ।
ਸ੍ਰੀ ਦਰਬਾਰ ਸਾਹਿਬ ਦੇ ਵਿਚ ਆ ਕੇ ਮਨ ਨੂੰ ਬਹੁਤ ਹੀ ਸ਼ਾਂਤੀ ਮਿਲੀ ਹੈ:- ਪਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸ਼ਰਧਾਲੂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮੰਨਦੇ ਹਨ ਕਿ ਇਨ੍ਹੀ ਠੰਡ ਦੇ ਬਾਵਜੂਦ ਵੀ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਦੇ ਦਰ ਦੀਆਂ ਖੁਸ਼ੀਆਂ ਪ੍ਰਾਪਤ ਹੋ ਰਹੀਆਂ ਹਨ। ਇਸ ਦੌਰਾਨ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਜਦੋਂ ਇਹ ਪ੍ਰਕਿਰਮਾਂ ਵਿੱਚ ਪਹੁੰਚੇ ਤਾਂ ਅੰਦਰੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਇਕਦਮ ਧੁੰਦ ਦੀ ਚਾਦਰ ਨੇ ਢੱਕਿਆ ਹੋਇਆ ਸੀ, ਪਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿਚ ਆ ਕੇ ਮਨ ਨੂੰ ਬਹੁਤ ਹੀ ਸ਼ਾਂਤੀ ਮਿਲੀ ਹੈ।
ਇਹ ਵੀ ਪੜੋ:- ਪੰਜਾਬ ਵਿੱਚ ਵਧ ਰਹੀ ਧੁੰਦ ਕਾਰਨ ਟ੍ਰੈਫਿਕ 'ਤੇ ਲੱਗੀਆਂ ਬਰੇਕਾਂ, ਮੌਸਮ ਵਿਭਾਗ ਦੀ ਭਵਿੱਖਬਾਣੀ ਕਿਹਾ- ਹੋਰ ਵਧੇਗੀ ਠੰਡ