ਅੰਮ੍ਰਿਤਸਰ: ਜੱਲ੍ਹਿਆਂਵਾਲਾ ਬਾਗ਼ (Jallianwala Bagh) ਦੇ ਨਵੀਨੀਕਰਨ ਤੋਂ ਬਾਅਦ ਸ਼ਹੀਦਾਂ ਦੇ ਪਰਿਵਾਰਾਂ (Families of martyrs) ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ (Families of martyrs) ਦਾ ਕਹਿਣਾ ਹੈ, ਕਿ ਕੇਂਦਰ ਸਰਕਾਰ (Central Government) ਵੱਲੋਂ ਜੱਲ੍ਹਿਆਂਵਾਲਾ ਬਾਗ਼ (Jallianwala Bagh) ਦੀ ਨਵੀਨੀਕਰਨ ਤੇ ਸੁੰਦਰੀਕਰਨ ਦੇ ਕੰਮ ਦੌਰਾਨ ਮੂਲ ਸਰੂਪ ਨਾਲ ਛੇੜਛਾੜ ਕੀਤੀ ਗਈ ਹੈ। ਇਨ੍ਹਾਂ ਪਰਿਵਾਰਾਂ ਨੇ ਕਿਹਾ ਕਿ ਉਹ ਕਦੇ ਵੀ ਇਹ ਬਰਦਾਸ਼ ਨਹੀਂ ਕਰਨਗੇ।
ਅੰਮ੍ਰਿਤਸਰ (Amritsar) ’ਚ ਜਨਤਕ ਜਥੇਬੰਦੀਆਂ (Public organizations), ਪੰਜਾਬ ਸਟੂਡੈਂਟ ਯੂਨੀਅਨ (Punjab Student Union) ਦੇ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀਆਂ ਨੇ ਜੱਲ੍ਹਿਆਂਵਾਲਾ ਬਾਗ਼ (Jallianwala Bagh) ਦੇ ਮੂਲ ਸਰੂਪ ਵਿੱਚ ਕੀਤੇ ਗਏ ਬਦਲਾਅ ਨੂੰ ਰੱਦ ਕਰਦਿਆਂ ਇਸ ਨੂੰ ਪੁਰਾਤਨ ਸਰੂਪ ਦੇਣ ਦੀ ਮੰਗ ਕੀਤੀ।
ਦੇਸ਼ ਭਗਤ ਯਾਦਗਾਰ ਕਮੇਟੀ (Desh Bhagat Yadgar Committee) ਤੇ ਹੋਰ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਇੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ, ਜਿਨ੍ਹਾਂ ਨੇ ਜੱਲ੍ਹਿਆਂਵਾਲਾ ਬਾਗ਼ (Jallianwala Bagh) ਤੱਕ ਰੋਸ ਮਾਰਚ ਕੀਤਾ ਅਤੇ ਇੱਥੇ ਬੀਤੇ ਕੱਲ੍ਹ ਤੋਂ ਪੱਕਾ ਧਰਨਾ ਵੀ ਦਿੱਤਾ ਜਾ ਰਿਹਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਤੇ ਸੂਬਾ ਮੀਤ ਪ੍ਰਧਾਨ ਨੇ ਕਿਹਾ ਕਿ ਕੱਲ੍ਹ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਜੀ (Shaheed Azam Shaheed Bhagat Singh Ji) ਦਾ ਜਨਮ ਦਿਹਾੜਾ ਸੀ, ਜਿਸ ਦੇ ਚਲਦੇ ਉਨ੍ਹਾਂ ਵੱਲੋਂ ਇੱਥੇ ਆ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ,
ਉਨ੍ਹਾਂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਜੋ ਸ਼ਹੀਦ ਊਧਮ ਸਿੰਘ (Shaheed Udham Singh) ਦੇ ਬੁੱਤ ਦੇ ਨਾਲ ਜੋ ਟਿਕਟ ਕਾਊਂਟਰ ਲਗਾਏ ਗਏ ਹਨ ਉਨ੍ਹਾਂ ਨੂੰ ਵੀ ਹਟਾਇਆ ਜਾਵੇ ਅਤੇ ਜਲ੍ਹਿਆਵਾਲੇ ਬਾਗ਼ (Jallianwala Bagh) ਦੀ ਪੁਰਾਣੀ ਦਿੱਖ ਨੂੰ ਹੀ ਵਾਪਸ ਲਿਆਂਦਾ ਜਾਵੇ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਦਾ ਪ੍ਰਸ਼ਾਸਨ ਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਹੋ ਤੇਜ਼ ਹੋਵੇਗਾ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਪ੍ਰਦਰਸ਼ਨ ਵਿੱਚ ਆਉਣ ਦੀ ਅਪੀਲ ਕੀਤੀ ਹੈ, ਤਾਂ ਜੋ ਆਪਣੇ ਸ਼ਹੀਦਾਂ ਦੀ ਵਿਰਾਸਤ ਨੂੰ ਸਾਬ ਕੇ ਰੱਖਿਆ ਜਾ ਸਕੇ।
ਇਹ ਵੀ ਪੜ੍ਹੋ:ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਪ ਵੱਲੋਂ ਨਸ਼ਿਆਂ ਖਿਲਾਫ਼ ਮਾਰਚ