ਅੰਮ੍ਰਿਤਸਰ: ਪੰਜਾਬ ਵਿੱਚ ਜਦੋਂ ਵੀ ਚੋਣਾਂ ਦਾ ਮਾਹੌਲ ਹੁੰਦਾ ਹੈ ਤਾਂ ਉਦੋਂ ਹੀ ਪੰਜਾਬ ਨੂੰ ਨਸ਼ਾਮੁਕਤ ਕਰਨ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਅਤੇ ਪੰਜਾਬ ਨੂੰ ਨਸ਼ਾ ਜੋ ਨਸ਼ਾ ਖਤਮ ਕਰਨ ਲਈ ਲੀਡਰ ਕਸਮਾਂ ਖਾਂਦੇ ਵੀ ਦਿਖਾਈ ਦਿੱਤੇ। ਲੇਕਿਨ ਪੰਜਾਬ ਵਿੱਚ ਨਸ਼ਾ ਅੱਜ ਵੀ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ।
ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਦਿਹਾਤੀ ਪਿੰਡ ਨਵਾਂ ਪਿੰਡ ਦਾ ਹੈ, ਜਿੱਥੇ ਕਿ ਕੁਝ ਸਮਾਂ ਪਹਿਲਾਂ ਕਾਲੂ ਨਾਮਕ ਨੌਜਵਾਨ ਵੱਲੋਂ ਨਸ਼ਾ ਵੇਚਣ ਦਾ ਕਾਰੋਬਾਰ ਕੀਤਾ ਜਾਂਦਾ ਸੀ, ਜਿਸ ਨੂੰ ਕਿ ਜਗਰੂਪ ਸਿੰਘ ਨਾਮਕ ਨੌਜਵਾਨ ਵੱਲੋਂ ਉਸ ਦੇ ਪਰਿਵਾਰ ਵੱਲੋਂ ਨਸ਼ਾ ਵੇਚਣ ਤੋਂ ਰੋਕਿਆ ਜਾਂਦਾ ਸੀ।
ਉਸੇ ਪੁਰਾਣੀ ਰੰਜਿਸ਼ ਨੂੰ ਰੱਖਦੇ ਹੋਏ, ਉਨ੍ਹਾਂ ਵੱਲੋਂ ਜਗਰੂਪ ਸਿੰਘ ਦੀ ਦੁਕਾਨ ਦੇ ਉੱਤੇ ਆ ਕੇ ਹਮਲਾ ਕੀਤਾ ਗਿਆ ਤੇ ਜਗਰੂਪ ਸਿੰਘ ਨਾਲ ਕੁੱਟਮਾਰ ਕੀਤੀ ਗਈ, ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕੀਤਾ ਗਿਆ। ਜਿਸ ਤੋਂ ਬਾਅਦ ਜਗਰੂਪ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕੀਤਾ ਗਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਖ਼ਮੀ ਹਾਲਾਤ ਵਿੱਚ ਜਗਰੂਪ ਸਿੰਘ ਨੇ ਦੱਸਿਆ ਕਿ ਉਸਦੀ ਨਵੇਂ ਪਿੰਡ ਦੇ ਨਜ਼ਦੀਕ ਨਾਈ ਦੀ ਦੁਕਾਨ ਹੈ ਅਤੇ ਉਹ ਆਪਣੀ ਦੁਕਾਨ ਦੇ ਉੱਤੇ ਇਕ ਕੰਮ ਕਰ ਰਿਹਾ ਸੀ ਤੇ ਇਸ ਦੌਰਾਨ ਹੀ ਕਾਲੂ ਅਤੇ ਉਸ ਦੇ ਸਾਥੀ ਵਲੋਂ ਉਸ ਦੀ ਦੁਕਾਨ ਤੇ ਆ ਕੇ ਧਾਵਾ ਬੋਲ ਦਿੱਤਾ ਤੇ ਉਸ ਨਾਲ ਜੰਮ੍ਹ ਕੇ ਕੁੱਟਮਾਰ ਕੀਤੀ।
ਉਸਦੇ ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਕਾਲੂ ਨਾਮਕ ਵਿਅਕਤੀ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ, ਕਿਉਂਕਿ ਕਾਲੂ ਨਾਮਕ ਵਿਅਕਤੀ 'ਤੇ ਉਸ ਦਾ ਪਰਿਵਾਰ ਨਸ਼ਾ ਵੇਚਣ ਦਾ ਕਾਰੋਬਾਰ ਕਰਦਾ ਹੈ। ਜਿਸ ਨੂੰ ਕਿ ਉਨ੍ਹਾਂ ਵੱਲੋਂ ਰੋਕਿਆ ਜਾਂਦਾ ਸੀ ਅਤੇ ਇਸੇ ਗੱਲ ਨੂੰ ਲੈ ਕੇ ਕਈ ਵਾਰ ਉਨ੍ਹਾਂ ਵਿੱਚ ਝਗੜਾ ਵੀ ਹੋਇਆ। ਲੇਕਿਨ ਇਸ ਵਾਰ ਤਾਂ ਉਸ ਦੀ ਦੁਕਾਨ 'ਤੇ ਆ ਕੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ।
ਦੂਜੇ ਪਾਸੇ ਰੋਸ ਚ ਪੀੜਤ ਪਰਿਵਾਰ ਨੇ ਨਵਾਂ ਪਿੰਡ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਮੌਕੇ ਤੇ ਪਹੁੰਚੀ ਪੁਲਿਸ ਨੂੰ ਵੀ ਘੇਰ ਕੇ ਕਈ ਤਰ੍ਹਾਂ ਦੇ ਸਵਾਲ ਜਵਾਬ ਕੀਤੇ ਜਿਸ ਦੀ ਕਿ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਟਰੋਲ ਹੋ ਰਹੀ ਹੈ।
ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖ਼ਬਰ ਮਿਲੀ ਸੀ ਕਿ ਨਵਾਂ ਪਿੰਡ ਦੇ ਨਜ਼ਦੀਕ ਇਕ ਸੈਲੂਨ ਦੇ ਉਤੇ ਝਗੜਾ ਹੋਇਆ ਜਿਸ ਦੌਰਾਨ ਕਿ ਜਗਰੂਪ ਸਿੰਘ ਨਾਮਕ ਨੌਜਵਾਨ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ ਉਨ੍ਹਾਂ ਨੇ ਹਸਪਤਾਲ ਪਹੁੰਚੇ ਹਨ ਅਤੇ ਹੁਣ ਨੌਜਵਾਨ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਨੌਜਵਾਨ ਦੇ ਬਿਆਨ ਨਹੀਂ ਦਿੱਤੇ ਗਏ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਹੀ ਨੌਜਵਾਨ ਦੇ ਬਿਆਨ ਕਲਮਬੰਦ ਕੀਤੇ ਜਾਣਗੇ ਅਤੇ ਉਸ ਤੋਂ ਬਾਅਦ ਜੋ ਕਾਰਵਾਈ ਬਣਦੀ ਹੋਵੇਗੀ ਉਹ ਕੀਤੀ ਜਾਵੇਗੀ ਦੁੱਧ ਨਾਲ ਹੀ ਉਹਨਾਂ ਨੇ ਬੋਲਦੇ ਹੋਏ ਕਿਹਾ ਕਿ ਜੋ ਪਿੰਡ ਵਾਸੀਆਂ ਵਲੋਂ ਮੌਕੇ ਤੇ ਕੁਝ ਪੁਲੀਸ ਅਧਿਕਾਰੀਆਂ ਨੂੰ ਘੇਰ ਕੇ ਸਵਾਲ ਜਵਾਬ ਕੀਤੇ ਗਏ ਉਹ ਇਨ੍ਹਾਂ ਦੇ ਪੁਲੀਸ ਸਟੇਸ਼ਨ ਦੇ ਅਧੀਨ ਨਹੀਂ ਆਉਂਦਾ ਇਸ ਲਈ ਉਨ੍ਹਾਂ ਨੂੰ ਇਸ ਮਾਮਲੇ ਦੀ ਕੋਈ ਵੀ ਜਾਣਕਾਰੀ ਨਹੀਂ ਹੈ।
ਜ਼ਿਕਰਯੋਗ ਹੈ ਕਿ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸੱਤਾ ਵਿੱਚ ਆਉਣ ਤੋਂ ਪਹਿਲੇ ਨਸ਼ਾ ਖਤਮ ਕਰਨ ਨੂੰ ਲੈ ਕੇ ਕਈ ਵਾਅਦੇ ਪੰਜਾਬ ਵਾਸੀਆਂ ਨਾਲ ਕੀਤੇ ਸੀ। ਲੇਕਿਨ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆਂ 2 ਹਫ਼ਤੇ ਤੋਂ ਵੱਧ ਦਾ ਸਮਾਂ ਹੋ ਚੱਲਿਆ ਹੈ, ਲੇਕਿਨ ਅਜੇ ਵੀ ਨਸ਼ਾ ਵੇਚਣ ਵਾਲੇ ਤਸਕਰ ਬਿਨ੍ਹਾਂ ਕਿਸੇ ਡਰ ਤੋਂ ਖੁੱਲ੍ਹੇਆਮ ਘੁੰਮਦੇ ਹੋਏ ਦਿਖਾਈ ਦੇ ਰਹੇ ਹਨ। ਹੁਣ ਇਨ੍ਹਾਂ ਨਸ਼ਾ ਤਸਕਰਾਂ ਨੂੰ ਪੁਲਿਸ ਕਦੋਂ ਤੱਕ ਨੱਥ ਪਾਉਂਦੀ ਹੈ, ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਅਤੇ ਉੱਥੇ ਹੀ ਨਸ਼ਾ ਤਸਕਰਾਂ ਦੇ ਕਾਂਗਰਸ ਪਾਰਟੀ ਨਾਲ ਸਬੰਧ ਵੀ ਦੱਸੇ ਜਾ ਰਹੇ ਹਨ।
ਇੱਥੇ ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨਸ਼ਾ ਤਸਕਰੀ ਨੂੰ ਲੈ ਕੇ ਲਗਾਤਾਰ ਹੀ ਸਰਗਰਮ ਨਜ਼ਰ ਆ ਰਿਹਾ ਹੈ, ਕਿਉਂਕਿ ਪਿਛਲੇ ਦਿਨੀਂ ਉਨ੍ਹਾਂ ਦੀ ਇੱਕ ਵੀਡੀਓ ਸਾਹਮਣੇ ਆਈ ਸੀ। ਜਿਸ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਵਿਧਾਇਕ ਨੂੰ ਫੋਨ ਕਰਕੇ ਕਾਂਗਰਸੀ ਵਰਕਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਗੱਲ ਕੀਤੀ ਸੀ। ਲੇਕਿਨ ਹੁਣ ਦੇਖਣਾ ਇਹ ਹੋਵੇਗਾ ਕਿ ਜੋ ਇਹ ਕਾਂਗਰਸੀ ਵਰਕਰਾਂ ਵੱਲੋਂ ਇਕ ਆਮ ਇਨਸਾਨ ਤੇ ਇਸ ਤਰੀਕੇ ਨਾਲ ਤਾਬੜਤੋੜ ਹਮਲਾ ਕੀਤਾ ਗਿਆ, ਇਸ 'ਤੇ ਕਿ ਨਵਜੋਤ ਸਿੰਘ ਸਿੱਧੂ ਆਪਣੀ ਚੁੱਪੀ ਤੋੜਦੇ ਹਨ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਇਹ ਵੀ ਪੜੋ:- ਪੰਜਾਬ ਕਾਂਗਰਸ 'ਚ ਘਮਾਸਾਣ: ਹਾਥੀ, ਘੋੜੇ ਤੇ ਗਧੇ ਕਹਿ ਆਗੂ ਕੱਸ ਰਹੇ ਵਿਅੰਗ