ETV Bharat / state

ਜਲ੍ਹਿਆਂਵਾਲਾ ਬਾਗ 'ਚ ਲਾਈਆਂ ਇਤਰਾਜ਼ਯੋਗ ਤਸਵੀਰਾਂ ਸਬੰਧੀ ਕੰਬੋਜ ਸਭਾ ਅੰਮ੍ਰਿਤਸਰ ਨੇ ਜਤਾਇਆ ਰੋਸ

ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਨੂੰ ਲੈ ਕੇ ਵਿਕਾਸ ਕਾਰਜ ਜਾਰੀ ਹਨ, ਪਰ ਇਸ ਦੇ ਵਿਚਾਲੇ ਇੱਕ ਵਿਵਾਦ ਜੁੜ ਗਿਆ ਹੈ। ਦਰਅਸਲ, ਕਿਹਾ ਜਾ ਰਿਹਾ ਹੈ ਕਿ ਜਲ੍ਹਿਆਂਵਾਲਾ ਬਾਗ ਦੇ ਅੰਦਰ ਔਰਤਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਲਗਾਈਆਂ ਗਈਆਂ ਹਨ, ਜਿਸ 'ਤੇ ਲੋਕਾਂ ਨੇ ਇਤਰਾਜ਼ ਜਤਾਇਆ ਹੈ।

ਫ਼ੋਟੋ
ਫ਼ੋਟੋ
author img

By

Published : Jul 21, 2020, 1:11 PM IST

ਅੰਮ੍ਰਿਤਸਰ: ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਨੂੰ ਲੈ ਕੇ ਵਿਕਾਸ ਕਾਰਜ ਜਾਰੀ ਹਨ, ਪਰ ਇਸ ਦੇ ਵਿਚਾਲੇ ਇੱਕ ਵਿਵਾਦ ਜੁੜ ਗਿਆ ਹੈ। ਦਰਅਸਲ, ਕਿਹਾ ਜਾ ਰਿਹਾ ਹੈ ਕਿ ਜਲ੍ਹਿਆਂਵਾਲਾ ਬਾਗ ਦੇ ਅੰਦਰ ਔਰਤਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਲਗਾਈਆਂ ਗਈਆਂ ਹਨ, ਜਿਸ 'ਤੇ ਲੋਕਾਂ ਨੇ ਇਤਰਾਜ਼ ਜਤਾਇਆ ਹੈ।

ਵੀਡੀਓ

ਕੰਬੋਜ ਸਭਾ ਅੰਮ੍ਰਿਤਸਰ ਦੇ ਵਾਈਸ ਪ੍ਰਧਾਨ ਹਰਕੀਰਤ ਸਿੰਘ ਦੀ ਪ੍ਰਧਾਨਗੀ 'ਚ ਮੀਟਿੰਗ ਹੋਈ। ਇਸ ਮੀਟਿੰਗ 'ਚ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਰਹਿਨੁਮਾਈ ਹੇਠ ਜਲ੍ਹਿਆਂਵਾਲੇ ਬਾਗ ਦਾ ਨਵੀਨੀਕਰਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਫੈਸਲੇ ਲਏ ਗਏ ਹਨ ਜੋ ਪੰਜਾਬ ਦੀ ਜਨਤਾ ਤੇ ਦੇਸ਼ ਪ੍ਰੇਮੀਆਂ ਦੇ ਹਿਰਦੇ ਨੂੰ ਵਲੂੰਧਰ ਕੇ ਰੱਖ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਵੀ ਨਿਰਾਦਰ ਕੀਤਾ ਜਾ ਰਿਹਾ ਹੈ। ਇਹ ਅਸ਼ਲੀਲ ਪੇਂਟਿੰਗ ਦਾ ਜਲ੍ਹਿਆਂਵਾਲਾ ਬਾਗ ਦੇ ਇਤਿਹਾਸ ਨਾਲ ਕੀ ਸੰਬੰਧ ਹੈ। ਇਸ ਦੇ ਨਾਲ ਹੁਣ ਗੈਲਰੀ ਵਿੱਚ ਅਸ਼ਲੀਲ ਫ਼ੋਟੋਆਂ ਲਾ ਕੇ ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਅਪਮਾਨਿਤ ਕੀਤਾ ਗਿਆ ਹੈ।

ਇਤਰਾਜ ਜਤਾਉਣ ਤੋਂ ਬਾਅਦ ਐਸ.ਡੀ.ਐੱਮ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕੀ ਮਾਮਲੇ ਸਬੰਧੀ ਉੱਚ ਅਧਿਕਾਰੀ ਜਲਦ ਹੀ ਫੈਸਲਾ ਲੈਣਗੇ। ਦੱਸ ਦਈਏ ਕੀ ਜਲ੍ਹਿਆਂਵਾਲਾ ਬਾਗ ਦੇ ਸੁੰਦਰੀਕਰਨ ਲਈ 20 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਿਸ ਦਾ 80 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.