ਅੰਮ੍ਰਿਤਸਰ: ਪੰਜਾਬ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ (Disrespect of Sri Guru Granth Sahib Ji) ਰੋਕਣ ਦਾ ਨਾਮ ਨਹੀਂ ਲੈ ਰਹੀਆ। ਹੁਣ ਅੰਮ੍ਰਿਤਸਰ ਦੇ ਨਜਦੀਕ ਮੁੱਚੀ ਬਜ਼ਾਰ (Muchi Bazaar near Amritsar) ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦੀ ਖ਼ਬਰ ਹੈ। ਜਿੱਥੇ ਇੱਕ ਰਹੀ ਗੈਸਟ ਹਾਊਸ (Guest house) ਵਿੱਚ ਜਿੱਥੇ ਗੁਰੂ ਸਾਹਿਬ ਦੇ ਸਰੂਪ ਬਹੁਤ ਹੀ ਖ਼ਰਾਬ ਹਾਲਾਤ ਵਿੱਚ ਰੱਖੇ ਗਏ ਹਨ। ਜਿਸ ਦੇ ਸੰਬਧੀ ਸਤਿਕਾਰ ਕਮੇਟੀ ਨੂੰ ਸ਼ਿਕਾਇਤ ਮਿਲਣ ‘ਤੇ ਉਨ੍ਹਾਂ ਵੱਲੋਂ ਇਸ ਉਪਰ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁਛਲ ਨੇ ਦੱਸਿਆ ਕਿ ਸਾਨੂੰ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਅਸੀਂ ਇਸ ਗੈਸਟ ਹਾਊਸ ਅੰਦਰ ਦੇਖਿਆ ਤਾਂ ਇੱਥੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇਖਣ ਨੂੰ ਮਿਲੀ ਹੈ। ਜਿੱਥੇ ਗੁਰੂ ਮਹਾਰਾਜ ਜੀ ਦਾ ਪ੍ਰਕਾਸ਼ ਹੈ, ਉੱਥੇ ਕਮਰੇ ਵਿੱਚ ਬਿਸਤਰੇ ਅਤੇ ਹੋਰ ਘਰੇਲੂ ਸਮਾਨ ਖਿਲਰਿਆ ਪਿਆ ਸੀ। ਸਾਂਭ ਸੰਭਾਲ ਕਰਨ ਵਾਲਾ ਵਿਅਕਤੀ ਵੀ ਨਸ਼ੀਲੇ ਪਦਾਰਥਾਂ ਦਾ ਆਦੀ ਹੈ।
ਇਸ ਸੰਬਧੀ ਆਪਣੀ ਸਫ਼ਾਈ ਦਿੰਦਿਆ ਗੈਸਟ ਹਾਊਸ ਦੀ ਮਾਲਿਕ ਔਰਤ ਨੇ ਦੱਸਿਆ ਕਿ ਸਾਡੇ ਘਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ (Parkash of Sri Guru Granth Sahib Ji) ਪੁਰਾਣਾ ਸਮੇਂ ਤੋਂ ਕੀਤਾ ਜਾ ਰਿਹੈ ਹੈ, ਪਰ ਹੁਣ ਘਰ ਵਿੱਚ ਕੋਈ ਵੀ ਮਰਦ ਨਾ ਹੋਣ ਕਾਰਨ ਸਾਡੇ ਕੌਲੌ ਸਾਂਝ ਸੰਭਾਲ ਨਹੀਂ ਹੁੰਦੀ ਅਸੀ ਆਪਣੀ ਗਲਤੀ ਦੀ ਮੁਆਫੀ ਮੰਗਦੇ ਹਾਂ। ਉੱਥੇ ਹੀ ਐੱਸ.ਜੀ.ਪੀ.ਸੀ. ਧਰਮ ਪ੍ਰਚਾਰਕ ਕਮੇਟੀ ਦੇ ਆਗੂ ਬਲਵੰਤ ਸਿੰਘ ਨੇ ਬੇਅਦਬੀ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੂੰ ਫੋਨ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਸ ਜਗ੍ਹਾ ‘ਤੇ ਮਹਾਰਾਜ ਜੀ ਦਾ ਪਾਵਨ ਸਰੂਪ ਸੀ, ਉੱਥੇ ਸੇਵਾ ਸੰਭਾਲ ਠੀਕ ਢੰਗ ਨਾਲ ਨਹੀਂ ਕੀਤੀ ਜਾ ਰਹੀ ਸੀ ਜਿਸ ਦੇ ਚੱਲਦੇ ਇਹ ਸਤਿਗੁਰੂ ਜੀ ਦਾ ਪਾਵਨ ਸਰੂਪ ਗੁਰ ਰਾਮਸਰ ਸਾਹਿਬ ਸਥਾਪਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਗਲੀ ਕਾਰਵਾਈ ਵਾਸਤੇ ਕੱਤਰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ (Shiromani Gurdwara Prambhak Committee) ਨੂੰ ਜਾਣਕਾਰੀ ਦਿੱਤੀ ਜਾਵੇਗੀ, ਅਗਲਾ ਆਦੇਸ਼ ਮਾਨਯੋਗ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੈ ਕੇ ਇਸ ਪਰਿਵਾਰ ਦੀ ਬਣਦੀ ਧਾਰਮਿਕ ਸੇਵਾਵਾਂ ਲਗਾਈਆਂ ਜਾਣਗੀਆਂ।
ਇਹ ਵੀ ਪੜ੍ਹੋ:ਜਿੱਤ ਤੋਂ ਬਾਅਦ ਸਿਮਰਨਜੀਤ ਮਾਨ ਦਾ ਵਿਰੋਧੀਆਂ ’ਤੇ ਹਮਲਾ, ਸੁਣੋ ਲੋਕਸਭਾ 'ਚ ਕਿਹੜੇ ਮੁੱਦੇ ਚੁੱਕਣਗੇ ਮਾਨ ?