ETV Bharat / state

ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਹੋ ਰਹੀ ਗੁਰੂ ਘਰ ਦੀ ਬੇਅਦਬੀ: ਮਨਵਿੰਦਰ ਗਿਆਸਪੁਰਾ - ਗੁਰਦੁਆਰਾ ਸਾਹਿਬ ਦੀ ਬੇਅਦਬੀ

ਲੋਕ ਇਨਸਾਫ਼ ਪਾਰਟੀ ਦੇ ਕੋਰ ਕਮੇਟੀ ਮੈਂਬਰ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ.ਰੂਪ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ 'ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।

ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ
ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ
author img

By

Published : Jul 7, 2020, 12:37 PM IST

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰੂ ਰਾਮਦਾਸ ਲੰਗਰ ਹਾਲ ਦੇ ਬਰਾਂਡੇ ਵਿੱਚ ਗੁਰਦੁਆਰਾ ਸਾਹਿਬ ਨੁਮਾ ਦੀ ਫੋਟੋ ਬਣੀ ਹੋਈ ਹੈ। ਇਸ 'ਤੇ ਲੋਕ ਇਨਸਾਫ਼ ਪਾਰਟੀ ਦੇ ਕੋਰ ਕਮੇਟੀ ਮੈਂਬਰ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਤਰਾਜ਼ ਪ੍ਰਗਟਾਇਆ ਹੈ।

ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਹੋ ਰਹੀ ਗੁਰੂ ਘਰ ਦੀ ਬੇਅਦਬੀ

ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਗੁਰੂ ਘਰ ਦੇ ਲੰਗਰ ਹਾਲ ਵਿੱਚ ਸ਼ਰੇਆਮ ਦਰਬਾਰ ਸਾਹਿਬ ਦੀ ਫੋਟੋ ਪੈਰਾਂ ਹੇਠ ਰੋਲ਼ੀ ਜਾ ਰਹੀ ਹੈ। ਗਿਆਸਪੁਰਾ ਨੇ ਕਿਹਾ ਕਿ ਜਦੋਂ ਕਦੇ ਚੀਨੀ ਟਾਈਲਾਂ 'ਤੇ ਗੁਰੂ ਘਰ ਦੀ ਫੋਟੋ ਲੱਗਦੀ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਜ਼ੋਰਾਂ-ਸ਼ੋਰਾਂ ਨਾਲ ਕਹਿੰਦੇ ਹਨ ਕਿ ਦੋਸ਼ੀਆਂ 'ਤੇ ਪਰਚਾ ਦਰਜ ਕਰਾਵਾਂਗੇ ਜਾਂ ਹੋਰ ਕਿਤੇ ਇਤਰਾਜ਼ਯੋਗ ਜਗ੍ਹਾ 'ਤੇ ਗੁਰੂ ਸਾਹਿਬਾਨ ਦੀ ਫੋਟੋ ਲੱਗਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਰੌਲਾ ਪਾਉਂਦੇ ਹਨ ਕਿ ਸਖ਼ਤ ਕਾਰਵਾਈ ਹੋਵੇ।

ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਹੋ ਰਹੀ ਗੁਰੂਘਰ ਦੀ ਬੇਅਦਬੀ

ਉਨ੍ਹਾਂ ਕਿਹਾ ਕਿ ਹੁਣ ਦੀਵੇ ਥੱਲ੍ਹੇ ਹਨੇਰਾ ਹੈ ਤੇ ਲੰਗਰ ਹਾਲ ਦੀਆਂ ਦੇਹਲੀਆਂ ਵਿੱਚ ਦਰਬਾਰ ਸਾਹਿਬ ਦੀ ਫੋਟੋ ਬਣੀ ਹੈ, ਜਿਸ ਨੂੰ ਸੰਗਤਾਂ ਲੰਗਰ ਛਕਣ ਜਾਣ ਵੇਲੇ, ਆਉਣ ਵੇਲੇ ਪੈਰਾਂ ਹੇਠਾਂ ਲਤਾੜਦੀਆਂ ਹਨ। ਇਸ ਲਈ ਨਾ ਤਾਂ ਲੌਂਗੋਵਾਲ ਗੰਭੀਰ ਹਨ ਤੇ ਨਾ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ।

ਗਿਆਸਪੁਰਾ ਨੇ ਕਿਹਾ ਕਿ ਜੇਕਰ ਅੱਜ ਪੰਥ ਤੇ ਸਿੱਖ ਕੌਮ ਦਾ ਬੁਰਾ ਹਾਲ ਹੈ, ਉਸ ਦੇ ਅਸੀਂ ਖ਼ੁਦ ਜ਼ਿੰਮੇਵਾਰ ਹਾਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ.ਰੂਪ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ 'ਤੇ ਪਰਚਾ ਦਰਜ ਕੀਤਾ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.