ਅੰਮ੍ਰਿਤਸਰ: ਜ਼ਿਲ੍ਹੇ ਚ ਪੰਜਾਬ ਸਟੇਟ ਵੈਟਨਰੀ ਡਾਕਟਰਾਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਸ ਦੌਰਾਨ ਡਾਕਟਰ ਗਗਨਦੀਪ ਸਿੰਘ ਢਿੱਲੋਂ ਨੇ ਕਿਹਾ ਉਨ੍ਹਾਂ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਮੰਗਾਂ ਨੂੰ 30 ਜੁਲਾਈ ਤੱਕ ਹਲ ਕਰ ਦਿੱਤੀਆਂ ਜਾਣਗੀਆਂ। ਪਰ ਅੱਜ 5 ਦਿਨ ਹੋ ਗਏ ਹਨ ਪਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਝੂਠੇ ਲਾਅਰੇ ਹੀ ਲਗਾਏ ਜਾ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ।
'ਭਵਿੱਖ ਚ ਕੀਤਾ ਜਾਵੇਗਾ ਸੰਘਰਸ਼ ਹੋਰ ਤੇਜ਼'
ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਕਾਲ ਚ ਉਨ੍ਹਾਂ ਨੇ ਲੋਕਾਂ ਦੀਆਂ ਸੇਵਾ ਕੀਤੀਆਂ ਪਰ ਡਾਕਟਰਾਂ ਨੂੰ ਹਰ ਥਾਂ ਤੇ ਧੋਖਾ ਮਿਲ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਚ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ ਅਤੇ ਸੰਘਰਸ਼ ਦੌਰਾਨ ਓਪੀਡੀ ਵੀ ਬੰਦ ਰੱਖਣਗੇ ਜਿਸਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।