ਅੰਮ੍ਰਿਤਸਰ: ਚੀਫ਼ ਖਾਲਸਾ ਦੇ ਪ੍ਰਧਾਨ (President of the Chief Khalsa) ਦੇ ਅਹੁਦੇ ਲਈ ਹੋਈ ਉਪਚੋਣ ‘ਚ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ 158 ਵੋਟਾਂ ਦੇ ਫਰਕ ਨਾਲ ਵੱਡੀ ਜਿੱਤ ਹਾਸਿਲ ਕੀਤੀ ਹੈ। ਡਾਕਟਰ ਇੰਦਰਬੀਰ ਸਿੰਘ ਨਿੱਜਰ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ (Aam Aadmi Party MLA from Constituency South) ਵੀ ਹਨ। ਡਾਕਟਰ ਇੰਦਰਬੀਰ ਸਿੰਘ ਨਿੱਜਰ ਨੂੰ ਕੁਲ ਪੋਲ ਹੋਈਆਂ 329 ਵੋਟਾਂ ‘ਚੋਂ 243 ਵੋਟਾਂ ਮਿਲੀਆਂ,ਜਦਕਿ ਵਿਰੋਧੀ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੇ 85 ਵੋਟਾਂ ਹਾਸਿਲ ਕੀਤੀਆਂ।
ਚੀਫ਼ ਖਾਲਸਾ ਦੀਵਾਨ ਦੇ ਤਤਕਾਲੀ ਪ੍ਰਧਾਨ (The then President of the Chief Khalsa Diwan) ਨਿਰਮਲ ਸਿੰਘ ਦਾ ਸੰਖੇਪ ਬਿਮਾਰੀ ਦੇ ਚਲਦਿਆਂ ਦੇਹਾਂਤ ਹੋਣ ਕਾਰਨ ਸੰਸਥਾ ਦੇ ਸੰਵਿਧਾਨ ਅਨੁਸਾਰ 2 ਮਹੀਨੇ ‘ਚ ਪ੍ਰਧਾਨ ਦੀ ਉਪਚੋਣ ਕਰਵਾਉਣ ਦਾ ਕੱਮ ਨੇਪੜੇ ਚੜਾਉਣਾ ਲਾਜ਼ਮੀ ਸੀ, ਜਿਸ ਦੇ ਚੱਲਦਿਆਂ ਅੱਜ ਬੇਲੇਟ ਪੇਪਰ ਰਾਹੀਂ ਵੋਟਾਂ ਪਾਈਆਂ ਗਈਆਂ। ਚੀਫ ਖਾਲਸਾ ਦੀਵਾਨ ਦੇ ਕੁਲ 517 ਮੈਂਬਰ ਹਨ ਜੋ ਕਿ ਪੰਜਾਬ, ਹਰਿਆਣਾ, ਮੁੰਬਈ, ਦਿੱਲੀ, ਕਾਨਪੁਰ ਸਮੇਤ ਵੱਖ-ਵੱਖ ਸੂਬਿਆਂ ਨਾਲ ਸਬੰਧਿਤ ਹਨ।
ਚੀਫ ਖਾਲਸਾ ਦੀਵਾਨ (Chief Khalsa Diwan) ਦੇ ਨਵਨਿਯੁਕਤ ਪ੍ਰਧਾਨ ਡਾਕਟਰ ਨਿੱਜਰ ਨੇ ਦੀਵਾਨ ਦੇ ਮੁੱਖ ਦਫ਼ਤਰ ‘ਚ ਸਥਿਤ ਗੁਰੂਦੁਆਰਾ ਸਾਹਿਬ ‘ਚ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪਣੀ ਵੱਡੀ ਜਿੱਤ ਲਈ ਗੁਰੂ ਰਾਮਦਾਸ ਦਾ ਸ਼ੁਕਰਾਨਾ ਕੀਤਾ, ਉਨ੍ਹਾਂ ਆਪਣੇ ‘ਚ ਵਿਸ਼ਵਾਸ਼ ਜਤਾਉਣ ਲਈ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਮਿਲੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕੀਤਾ।
ਇਹ ਵੀ ਪੜ੍ਹੋ:ਹਿਮਾਚਲ ’ਚ ਲੱਗੇ ਖਾਲਿਸਤਾਨੀ ਝੰਡੇ ’ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਭਾਜਪਾ ਆਹਮੋ-ਸਾਹਮਣੇ
ਇਸ ਮੌਕੇ ਡਾਕਟਰ ਨਿੱਜਰ ਨੇ ਕਿਹਾ ਕਿ ਸਿੱਖੀ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਰਹੇਗਾ ਅਤੇ ਸੰਸਥਾ ਦੀ ਅਗਵਾਈ ਹੇਠ ਚੱਲ ਰਹੇ ਸਕੂਲ ਕਾਲਜਾਂ ‘ਚ ਘੱਟ ਖਰਚੇ ‘ਤੇ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਸ਼ਾਨਾਮੱਤੀ ਸੰਸਥਾ ਦੀਆਂ ਪ੍ਰਾਪਤੀਆਂ ਤੇ ਗਤੀਵਿਧੀਆਂ ਤੋਂ ਦੁਨੀਆ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਆਈ ਟੀ ਟੀਮ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ