ETV Bharat / state

ਪਾਕਿਸਤਾਨ ਤੋਂ ਡਰੋਨਾਂ ਰਾਹੀਂ ਨਸ਼ਾ ਮੰਗਾ ਕੇ ਪੰਜਾਬ 'ਚ ਨਸ਼ਾ ਵੇਚਣ ਵਾਲਾ ਤਸਕਰ ਗ੍ਰਿਫ਼ਤਾਰ - drugs from Pakistan through drones

ਭਾਰਤ- ਪਾਕਿ ਸਰਹੱਦ ਦੇ ਨੇੜਲੇ ਪਿੰਡ ਤੋਂ ਨਸ਼ਾ ਤਸ਼ਕਰੀ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਉਸ ਕੋਲੋ ਡਰੱਗ ਮਨੀ,ਨਸ਼ਾ ਅਤੇ ਪਿਸਟਲ ਵੀ ਬਰਾਮਦ ਹੋਇਆ ਹੈ। ਹੋਰ ਜਾਣਕਾਰੀ ਲੈਣ ਲਈ ਮੁਲਜ਼ਮ ਦਾ ਰਿਮਾਂਡ ਲੈਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ

ਭਾਰਤ- ਪਾਕਿ ਸਰਹੱਦ  ਤੋਂ ਨਸ਼ਾ ਮੰਗਾ ਕੇ ਵੇਚਣ ਵਾਲਾ ਗ੍ਰਿਫਤਾਰ

author img

By

Published : May 20, 2023, 2:21 PM IST

ਭਾਰਤ- ਪਾਕਿ ਸਰਹੱਦ ਤੋਂ ਨਸ਼ਾ ਮੰਗਾ ਕੇ ਵੇਚਣ ਵਾਲਾ ਗ੍ਰਿਫਤਾਰ

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ ਪੁਲਿਸ ਨੇ ਨਸ਼ੇ ਦੀ ਖੇਪ ਸਮੇਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿੱਚ ਨਸ਼ਾ ਦਾ ਬੜੀ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਇਸ ਨਸ਼ੇ ਨੇ ਪੰਜਾਬ 'ਚ ਕਈ ਮਾਵਾਂ ਦੇ ਪੁੱਤ ਮਾਵਾਂ ਤੋਂ ਦੂਰ ਕਰ ਦਿੱਤੇ। ਤੇਜ਼ੀ ਨਾਲ ਵਧਦੇ ਨਸ਼ੇ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਬੀਐਸਐਫ ਅਤੇ ਐਸਟੀਐਫ ਵੱਲੋਂ ਸਮੇਂ-ਸਮੇਂ 'ਤੇ ਕੋਸ਼ਿਸ਼ਾਂ ਕਰਦੀਆਂ ਰਹਿੰਦੀਆਂ ਹਨ। ਪਾਕਿਸਤਾਨ ਤੇ ਅੰਤਰ-ਰਾਸ਼ਟਰੀ ਨਸ਼ਾ ਤਸਕਰਾਂ ਵੱਲੋਂ ਵੀ ਡਰੋਨ ਰਾਹੀਂ ਭਾਰਤ ਵਿੱਚ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚੋਂ ਬਹੁਤ ਸਾਰੀਆਂ ਕੋਸ਼ਿਸ਼ਾਂ ਬੀਐਸਐਫ ਤੇ ਪੁਲਿਸ ਵੱਲੋਂ ਨਕਾਮ ਕਰ ਦਿੱਤੀਆਂ ਜਾਂਦੀਆਂ ਹਨ ਫਿਰ ਵੀ ਕਿਸੇ ਨਾ ਕਿਸੇ ਤਰੀਕੇ ਪਾਕਿਸਤਾਨ 'ਚ ਬੇਠੇ ਸਮੱਗਲਰਾਂ ਵੱਲੋਂ ਭਾਰਤ ਵਿੱਚ ਨਸ਼ਾ ਭੇਜਿਆ ਜਾ ਰਿਹਾ ਹੈ। ਉਨ੍ਹਾਂ ਤੋਂ ਨਸ਼ਾ ਖਰੀਦਣ ਵਾਲੇ ਇਕ ਵਿਅਕਤੀ ਨੂੰ ਥਾਣਾ ਬੀ ਡਵੀਜ਼ਨ ਦੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਨਸ਼ਾ, ਡਰੱਗ ਮਨੀ ਅਤੇ ਹਥਿਆਰ ਸਮੇਤ ਗ੍ਰਿਫਤਾਰ: ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਲਗਾਤਾਰ ਹੀ ਵਧ ਰਹੀ ਨਸ਼ੇ ਨੂੰ ਰੋਕਣ ਲਈ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਨੇ ਜੋਬਨਜੀਤ ਸਿੰਘ ਵਾਸੀ ਥਾਣਾ ਸਰਾਏ ਅਮਾਨਤ ਖਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਕੋਲੋ 2 ਕਿਲੋ 600 ਗ੍ਰਾਮ ਹੈਰੋਇਨ ਤੇ 1 ਕਿਲੋ 250 ਗ੍ਰਾਮ ਨਸ਼ੀਲਾ ਪਾਊਡਰ ਅਤੇ 7 ਲੱਖ 40 ਹਜ਼ਾਰ ਡਰੱਗ ਮਨੀ ਅਤੇ ਇਕ ਪਿਸਤੌਲ 32 ਬੋਰ ਸਮੇਤ 5 ਰੋਂਦ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਮੁਲਜ਼ਮ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ: ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਆਰੋਪੀ ਜੋਬਨਜੀਤ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਨਾਲ ਫ਼ੋਨ ਰਾਹੀਂ ਸੰਪਰਕ ਵਿੱਚ ਰਹਿੰਦਾ ਸੀ। ਹੈਰੋਇਨ ਦੀ ਖੇਪ ਡਰੋਨ ਰਾਹੀਂ ਪਿੰਡ ਭਰੋਵਾਲ ਥਾਣਾ ਘਰਿੰਡਾ ਵਿੱਚ ਮੰਗਾਈ ਸੀ। ਇਸ ਵੱਲੋਂ ਅੱਗੇ ਵੱਖ-ਵੱਖ ਥਾਵਾਂ 'ਤੇ ਸਪਲਾਈ ਕੀਤੀ ਜਾਣੀ ਸੀ। ਇਸ ਦੇ ਨਾਲ ਪੁਲਿਸ ਵੱਲੋਂ ਇਸ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚੋਂ ਇਸ ਦਾ ਰਿਮਾਂਡ ਹਾਸਲ ਕਰਕੇ ਇਸ ਦੇ ਦੇ ਸਾਰੇ ਲਿੰਕ ਖੰਘਾਲਣ ਦੀ ਕੋਸ਼ਿਸ਼ ਕਰ ਰਹੇ ਹਨ।

  1. 2000 ਦੇ ਨੋਟ ਬੰਦ, ਲੋਕਾਂ ਅਤੇ ਵਪਾਰੀਆਂ ਨੇ ਫੈਸਲੇ ਦਾ ਕੀਤਾ ਸਵਾਗਤ
  2. ਸ਼੍ਰੋਮਣੀ ਕਮੇਟੀ ਦੀ ਮੀਟਿੰਗ ਮਗਰੋਂ ਬੋਲੇ ਪ੍ਰਧਾਨ ਹਰਜਿੰਦਰ ਧਾਮੀ, ਕਿਹਾ-ਜਥੇਦਾਰ ਬਾਰੇ ਨਹੀਂ ਹੋਈ ਕੋਈ ਚਰਚਾ
  3. RAJASTHAN: ਖੇਡਦੇ ਹੋਏ 9 ਸਾਲ ਦਾ ਬੱਚਾ ਬੋਰਵੈੱਲ 'ਚ ਡਿੱਗਿਆ, ਬਚਾਅ ਕਾਰਜ ਜਾਰੀ

ਇੱਕ ਹੋਰ ਨਸ਼ਾ ਤਸਕਰ ਕਾਬੂ: ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਜਥੇ ਬੀਐਸਐਫ ਵੱਲੋਂ ਹਰ ਕਦਮ ਚੁੱਕਿਆ ਜਾ ਰਿਹਾ ਹੈ ਉਥੇ ਹੀ ਹੁਣ ਪੰਜਾਬ ਪੁਲਿਸ ਵੀ ਕਾਫ਼ੀ ਸਤਰਕ ਨਜ਼ਰ ਆ ਰਹੀ ਹੈ ਤੇ ਪੁਲਿਸ ਵੱਲੋਂ ਵੀ ਨਸ਼ਾ ਵੇਚਣ ਵਾਲੇ ਦੀ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇ ਤੌਰ 'ਤੇ ਇਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ ਦੂਜੇ ਪਾਸੇ ਥਾਣਾ ਬੀ ਡਵੀਜ਼ਨ ਪੁਲਿਸ ਵੱਲੋਂ ਵੀ ਇਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਪਾਕਿਸਤਾਨ ਵਿੱਚੋਂ ਨਸ਼ਾ ਮੰਗਾ ਕੇ ਵੱਖ-ਵੱਖ ਥਾਵਾਂ ਵਿੱਚ ਭੇਜਦਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.