ਅੰਮ੍ਰਿਤਸਰ: ਪੰਜਾਬ ਪੁਲਿਸ (Punjab Police) ਵੱਲੋਂ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ (Campaign against drugs) ਦਾ ਅਸਰ ਦਿਨੋ-ਦਿਨ ਵੱਧ ਦਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਰੋਜ਼ਾਨਾ ਹੀ ਪੰਜਾਬ ਪੁਲਿਸ (Punjab Police) ਹਜ਼ਾਰਾ ਹੀ ਨਸ਼ਾ ਤਸਕਰਾਂ ਨੂੰ ਨਸ਼ੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ (Success in arresting drug smugglers with drugs) ਹਾਸਲ ਕਰ ਰਹੀ ਹੈ। ਅਜਿਹੀ ਹੀ ਸਫਲਤਾ ਨਾਰਕੋਟਿਕ ਸੈੱਲ (Narcotic cells) ਨੂੰ ਅੰਮ੍ਰਿਤਸਰ ਵਿੱਚ ਉਸ ਸਮੇਂ ਮਿਲੀ ਜਦੋਂ ਇੱਕ ਨਸ਼ਾ ਤਸਕਰ (drug smuggler) ਨੂੰ 1 ਕਿੱਲੋ 300 ਗ੍ਰਾਮ ਚਰਸ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਲਜ਼ਮ ਬਾਰੇ ਗੁਪਤ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ‘ਤੇ ਲਗਾਤਾਰ ਨਜ਼ਰ ਬਣੀ ਰੱਖੀ, ਪੁਲਿਸ ਮੁਤਾਬਕ ਮੁਲਜ਼ਮ ‘ਤੇ 2013 ਵਿੱਚ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ (Arrested in drug trafficking case) ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਬਿਹਾਰ ਦਾ ਰਹਿਣਾ ਵਾਲਾ ਹੈ, ਪਰ ਅੰਮ੍ਰਿਤਸਰ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਨੇਪਾਲ ਤੋਂ ਚਰਸ ਪੰਜਾਬ ਵਿੱਚ ਸਪਲਾਈ ਕਰਨ ਦਾ ਜ਼ੁਲਮ ਕਬੂਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇਪਾਲ ਤੋਂ ਸਸਤੀ ਚਰਸ ਲੈਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਪਲਾਈ ਕਰਦਾ ਸੀ।
ਇਹ ਵੀ ਪੜ੍ਹੋ: ਵਿਧਾਇਕਾਂ ਦੇ ਜਾਣ ਤੋਂ ਕਾਂਗਰਸ ਵਿੱਚ ਮਚੀ ਤੜਥੱਲੀ, ਸੀਐਮ ਚੰਨੀ ਦਿੱਲੀ ਤਲਬ
ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਹੋਰ ਵੀ ਸਾਥੀ ਹਨ, ਜੋ ਹਾਲੇ ਪੁਲਿਸ ਦੀ ਗਿਰਫ਼ ਤੋਂ ਬਾਹਰ ਹਨ, ਪੁਲਿਸ ਵੱਲੋਂ ਜਲਦ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਨੂੰ ਰਿਮਾਂਡ ਦੌਰਾਨ ਮੁਲਜ਼ਮ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ:ਲੰਡਨ ਤੋਂ ਨਸ਼ਾ ਤਸਕਰ ਦੀ ਹਵਾਲਗੀ ਕਰਕੇ ਕਿਸ਼ਨ ਸਿੰਘ ਨੂੰ ਲਿਆਂਦਾ ਦਿੱਲੀ