ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਵਲੋਂ ਨਸ਼ਾ ਵੇਚਣ ਦੀ ਸੂਚਨਾ ਮਿਲਣ ਉੱਤੇ ਕਾਰਵਾਈ ਕਰਦਿਆਂ ਪਾਲਮ ਗਾਰਡਨ ਵਿਹਾਰ ਖੇਤਰ ਵਿੱਚ ਰੇਡ ਕੀਤੀ ਗਈ ਜਿੱਥੇ ਨਸ਼ਾ ਤਸਕਰਾਂ ਨੇ ਪੁਲਿਸ ਉੱਤੇ ਫਾਇਰਿੰਗ ਕੀਤੀ। 5 ਮੁਲਜ਼ਮਾਂ ਚੋਂ 3 ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਉੱਥੇ ਹੀ ਅੱਧਾ ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਫਾਇਰਿੰਗ ਕਰਦੇ ਹੋਏ ਫ਼ਰਾਰ ਹੋਏ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਜਾਂਚ ਅਧਿਕਾਰੀ ਨੇ ਮਾਮਲੇ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਸਰ ਦੀ ਐਂਟੀ ਨੋਰਟਿਕ ਸੈਲ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਲਮ ਗਾਰਡਨ ਵਿਹਾਰ ਇਲਾਕੇ ਵਿੱਚ ਕੁਝ ਲੋਕ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ। ਹਰਤੇਜ ਤੇ ਗੰਜਾ ਜੰਡਿਆਲੇ ਵਾਲਾ ਆਪਣੇ ਕੁੱਝ ਸਾਥੀਆਂ ਨਾਲ ਇੱਥੇ ਹੈਰੋਇਨ ਵੇਚਦੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਥੇ ਕੋਠੀ ਕਿਰਾਏ ਉਤੇ ਲੈ ਕੇ ਰਹਿ ਰਹੇ ਸਨ।
ਜਦੋਂ ਪੁਲਿਸ ਟੀਮ ਨੇ ਇਥੇ ਰੇਡ ਕੀਤੀ ਤਾਂ ਹਰਤੇਜ ਤੇ ਗੰਜੇ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਈਆਂ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਇਨ੍ਹਾਂ ਦੇ ਕੁੱਝ ਸਾਥੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ ਤੇ ਇਨ੍ਹਾਂ ਕੋਲੋਂ ਅੱਧਾ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
ਫੜੇ ਗਏ ਤਿੰਨ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ, ਸਾਜਨ ਤੇ ਪਾਰਸ ਵਜੋਂ ਹੋਈ ਹੈ। ਇਨ੍ਹਾਂ ਨੇ ਪਿਛਲੇ ਢਾਈ ਮਹੀਨੇ ਤੋਂ ਕੋਠੀ ਕਿਰਾਏ 'ਤੇ ਲਈ ਹੋਈ ਸੀ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਦੇ ਦੋ ਸਾਥੀ ਗੰਜਾ ਤੇ ਹਰਤੇਜ ਭੱਜਣ ਵਿਚ ਕਾਮਯਾਬ ਹੋ ਗਏ। ਇਨ੍ਹਾਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜਲਦੀ ਹੀ ਇਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਨਿਰਭਯਾ ਦੇ ਦੋਸ਼ੀ ਅਕਸ਼ੇ ਠਾਕੁਰ ਦੀ ਰਹਿਮ ਦੀ ਅਪੀਲ ਨੂੰ ਰਾਸ਼ਟਰਪਤੀ ਨੇ ਕੀਤਾ ਖਾਰਜ