ਅੰਮ੍ਰਿਤਸਰ: ਕੋਰੋਨਾ ਵਾਇਰਸ ਕਾਰਨ ਪੂਰਾ ਵਿਸ਼ਵ ਇਸ ਦੀ ਗ੍ਰਿਫ਼ਤ ਵਿੱਚ ਹੈ ਜਿਸ ਦੇ ਮੱਦੇਨਜ਼ਰ ਤਾਲਾਬੰਦੀ ਚੱਲ ਰਹੀ ਹੈ। ਇਸ ਦੌਰਾਨ ਭਾਰਤ ਵਿਚਲਾ ਸਮਾਜਿਕ, ਧਾਰਮਿਕ ਤੇ ਆਰਥਿਕ ਢਾਂਚਾ ਕਾਫ਼ੀ ਗਿਰਾਵਟ ਵਿੱਚ ਆ ਗਿਆ ਹੈ। ਕੋਰੋਨਾ ਦਾ ਅਸਰ ਭਾਰਤ ਦੇ ਮਸ਼ਹੂਰ ਧਾਰਮਿਕ ਸਥਾਨਾਂ 'ਤੇ ਵੀ ਪਿਆ ਹੈ। ਸ਼ਰਧਾਲੂਆਂ ਦੀ ਗਿਣਤੀ ਘਟਣ ਕਰਕੇ ਗੋਲਕਾਂ ਖ਼ਾਲੀ ਹੋ ਗਈਆਂ ਹਨ।
ਇੱਥੇ ਵੀ ਜ਼ਿਕਰਯੋਗ ਹੈ ਕਿ ਪੁਲੀਸ ਦੀ ਸਖ਼ਤਾਈ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੀ ਸੰਗਤਾਂ ਨਹੀਂ ਆ ਰਹੀਆਂ ਜਿਸ ਕਾਰਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਵਿੱਚ ਭਾਰੀ ਗਿਰਾਵਟ ਆਈ ਹੈ।
ਇਹ ਵੀ ਪੜ੍ਹੋ: ਕੋਵਿਡ ਅਤੇ ਖੇਤੀਬਾੜੀ: ਭੁੱਖ ਨਾਲ ਲੜਨ ਦਾ ਰਾਹ