ਅੰਮ੍ਰਿਤਸਰ: ਇੱਕ ਪਾਸੇ ਜਿੱਥੇ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉੱਥੇ ਹੀ ਹੁਣ ਦੂਜੇ ਪਾਸੇ ਕਿਸਾਨ ਜਥੇਬੰਦੀ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਨ ਲੱਗੀ ਹੈ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਦੀ ਕਾਲ ’ਤੇ ਕਿਸਾਨਾਂ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ ’ਤੇ ਗੈਸ ਸਿਲੰਡਰ ਰੱਖ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਆਏ ਦਿਨ ਸਰਕਾਰ ਵੱਲੋਂ ਮਹਿੰਗਾਈ ਚ ਵਾਧਾ ਕੀਤਾ ਜਾ ਰਿਹਾ ਹੈ। ਜਿਸ ਦਾ ਭਾਰ ਆਮ ਲੋਕਾਂ ’ਤੇ ਪੈ ਰਿਹਾ ਹੈ। ਹਰ ਪਾਸੇ ਮਹਿੰਗਾਈ ਹੀ ਮਹਿੰਗਾਈ ਹੈ ਚਾਹੇ ਡੀਜ਼ਲ ਪੈਟਰੋਲ ਹੋਵੇ ਜਾਂ ਰਸੋਈ ਗੈਸ ਸਿਲੰਡਰ ਹੋਵੇ ਜਾਂ ਫਿਰ ਸਰੋਂ ਦਾ ਤੇਲ ਇਨ੍ਹਾਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸਦੀਆਂ ਤਿਆਰੀਆਂ ਸਮੇਂ ਸਿਰ ਹੀ ਕਰ ਲਈਆਂ ਗਈਆਂ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ’ਤੇ ਰੋਕ ਲਗਾਏ। ਕਿਊਂਕਿ ਇਸ ਸਮੇਂ ਆਮ ਜਨਤਾ ਮਹਿੰਗਾਈ ਵਧਣ ਨਾਲ ਮੁਸ਼ਕਿਲ ਵਿੱਚ ਹੈ।