ਅਮ੍ਰਿਤਸਰ : ਸ਼ਹਿਰ ਦੇ ਮਜੀਠਾ ਰੋਡ ਉੱਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਦੇ ਨੌਜਵਾਨਾਂ ਵਿੱਚ ਆਪਸੀ ਝਗੜਾ ਹੋ ਗਿਆ। ਇਸ ਦੌਰਾਨ ਕੁੱਝ ਨੌਜਵਾਨਾਂ ਨੇ ਆਪਣੇ ਹੋਰਨਾਂ ਸਾਥੀਆਂ ਨਾਲ ਮਿਲ ਕੇ ਇੱਕ ਨੌਜਵਾਨ ਉੱਤੇ ਜਾਨਲੇਵਾ ਹਮਲਾ ਕੀਤਾ। ਉਸ ਨੂੰ ਮਾਰਨ ਦੀ ਕੋਸ਼ਿਸ਼ ਵਿੱਚ ਉਸ ਉੱਤੇ ਗੋਲੀ ਵੀ ਚਲਾਈ ਗਈ,ਪਰ ਨੌਜਵਾਨ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਹਮਲੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।
ਜਾਣਕਾਰੀ ਮੁਤਾਬਕ ਸਾਹਿਲ ਸਿੰਘ ਨਾਮਕ ਨੌਜਵਾਨ ਉੱਤੇ ਤੇ ਕੁਝ ਨੌਜਵਾਨਾਂ ਵਲੋਂ ਹਮਲਾ ਕੀਤਾ ਗਿਆ। ਪੀੜਤ ਨੌਜਵਾਨ ਸਾਹਿਲ ਦੇ ਮੁਤਾਬਿਕ ਕੁਝ ਨੌਜਵਾਨ ਉਸ ਦੀ ਦੁਕਾਨ ਵਿੱਚ ਦਾਖਲ ਹੋ ਕੇ ਉਸ ਉਪਰ ਫਾਇਰਿੰਗ ਕਰਨ ਲੱਗ ਪਏ। ਉਸ ਨੇ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਮੁਲਜ਼ਮ ਨੌਜਾਵਨਾਂ ਨੇ ਉਸ ਨਾਲ ਕੁੱਟ-ਮਾਰ ਕੀਤੀ। ਜਿਸ ਕਾਰਣ ਉਹ ਜ਼ਖ਼ਮੀ ਹੋ ਗਿਆ। ਉਸ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦੇ ਉਸ ਉੱਤੇ ਇਹ ਹਮਲਾ ਕੀਤਾ ਗਿਆ ਹੈ। ਉਸ ਕਿਹਾ ਕਿ ਪਹਿਲਾਂ ਵੀ ਉਹ ਨੌਜਵਾਨ ਕਈ ਵਾਰ ਉਸ ਨਾਲ ਕੁੱਟਮਾਰ ਕਰ ਚੁੱਕੇ ਹਨ। ਉਸ ਨੇ ਇਸ ਬਾਰੇ ਪੁਲਿਸ ਵਿੱਚ ਸ਼ਿਕਾਇਤ ਕੀਤੀ ਸੀ ਪਰ ਅਜੇ ਤੱਕ ਮੁਲਜ਼ਮਾਂ ਉੱਤੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਹੋਈ ਹੈ।ਪੁਲਿਸ ਦੇ ਮੁਤਾਬਿਕ ਨੌਜਵਾਨਾਂ ਦੀ ਸਾਹਿਲ ਦੇ ਨਾਲ ਪੁਰਾਣੀ ਰੰਜਿਸ਼ ਸੀ ਜਿਸਦੇ ਚਲਦੇ ਉਸ ਉਤੇ ਇਹ ਹਮਲਾ ਕੀਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੌਜਵਾਨਾਂ ਦੀ ਭਾਲ ਵਿੱਚ ਪੁਲਿਸ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕਰ ਰਹੀ ਹੈ।