ETV Bharat / state

ਡਾ. ਓਬਰਾਏ ਦੇ ਯਤਨਾਂ ਸਦਕਾ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਪਹੁੰਚੀ - ਅਜਨਾਲਾ ਨਾਲ ਸਬੰਧਿਤ 37 ਸਾਲਾ ਰਣਜੀਤ ਸਿੰਘ

ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਨਾਲ ਸਬੰਧਿਤ 37 ਸਾਲਾ ਰਣਜੀਤ ਸਿੰਘ ਪੁੱਤਰ ਅਮਰ ਸਿੰਘ ਜੋ ਕਿ ਦੁਬਈ ਮਿਹਨਤ ਮਜ਼ਦੂਰੀ ਕਰਨ ਗਿਆ ਸੀ। ਪਰ ਕੋਰੋਨਾ ਮਹਾਂਮਾਰੀ ਕਾਰਨ ਜਿਸ ਕੰਪਨੀ ਵਿੱਚ ਰਣਜੀਤ ਸਿੰਘ ਕੰਮ ਕਰਦਾ ਸੀ, ਉਸ ਨੂੰ ਕੰਪਨੀ ਨੇ ਕੱਢ ਦਿੱਤਾ ਸੀ। ਜਿਸ ਤੋਂ ਬਾਅਦ ਟੈਨਸ਼ਨ ਕਾਰਨ ਉਸ ਦੀ ਮੌਤ ਹੋ ਗਈ।

ਰਣਜੀਤ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪਰਤਿਆ

author img

By

Published : Jan 30, 2022, 5:35 PM IST

ਅੰਮ੍ਰਿਤਸਰ: ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਅਕਸਰ ਹੀ ਰੋਜ਼ਗਾਰ ਦੀ ਭਾਲ ਤੇ ਵੱਧ ਪੈਸਾ ਕਮਾਉਣ ਦੀ ਲਲਸਾ ਵਿੱਚ ਵਿਦੇਸ਼ਾਂ ਵੱਲ ਆਪਣਾ ਰੁੱਖ ਕਰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਬਹੁਤ ਸਾਰੀਆਂ ਮੁਸ਼ਿਬਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਜਿਸ ਕਾਰਨ ਨੌਜਵਾਨ ਮੌਤ ਦੇ ਮੂੰਹ ਵਿੱਚ ਵੀ ਚਲੇ ਜਾਂਦੇ ਹਨ।

ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਨਾਲ ਸਬੰਧਿਤ 37 ਸਾਲਾ ਰਣਜੀਤ ਸਿੰਘ ਪੁੱਤਰ ਅਮਰ ਸਿੰਘ ਜੋ ਕਿ ਦੁਬਈ ਮਿਹਨਤ ਮਜ਼ਦੂਰੀ ਕਰਨ ਗਿਆ ਸੀ। ਪਰ ਕੋਰੋਨਾ ਮਹਾਂਮਾਰੀ ਕਾਰਨ ਜਿਸ ਕੰਪਨੀ ਵਿੱਚ ਰਣਜੀਤ ਸਿੰਘ ਕੰਮ ਕਰਦਾ ਸੀ, ਉਸ ਨੂੰ ਕੰਪਨੀ ਨੇ ਕੱਢ ਦਿੱਤਾ ਸੀ। ਜਿਸ ਤੋਂ ਬਾਅਦ ਟੈਨਸ਼ਨ ਕਾਰਨ ਉਸ ਦੀ ਮੌਤ ਹੋ ਗਈ।

ਇਸੇ ਤਹਿਤ ਹੀ ਲੋਕਾਂ ਦੀ ਹਰ ਮੁਸ਼ਕਿਲ ਘੜੀ 'ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਦੀ ਸਰਹੱਦੀ ਤਹਿਸੀਲ ਅਜਨਾਲਾ ਨਾਲ ਸਬੰਧਿਤ 37 ਸਾਲਾ ਰਣਜੀਤ ਸਿੰਘ ਪੁੱਤਰ ਅਮਰ ਸਿੰਘ ਦਾ ਮ੍ਰਿਤਕ ਸਰੀਰ ਉਸ ਦੇ ਜੱਦੀ ਪਿੰਡ ਮੋਹਨ ਭੰਡਾਰੀਆਂ ਵਿਖੇ ਪਹੁੰਚਣ ਉਪਰੰਤ ਐਤਬਾਰ ਨੂੰ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ।

ਰਣਜੀਤ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪਰਤਿਆ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਆਗੂ ਡਾਕਟਰ ਸਤਨਾਮ ਸਿੰਘ ਨਿੱਝਰ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ 'ਚ ਕੁੱਝ ਵਰ੍ਹੇ ਪਹਿਲਾਂ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਦੁਬਈ ਦੀ ਇਕ ਕੰਪਨੀ 'ਚ ਬਤੌਰ ਡਰਾਈਵਰ ਕੰਮ ਕਰਦਾ ਸੀ। ਪਰ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ 'ਚ ਉਸ ਦੀ ਕੰਪਨੀ ਨੇ ਉਸ ਨੂੰ ਕੰਮ ਤੋਂ ਜਵਾਬ ਦੇ ਦਿੱਤਾ ਸੀ।

ਜਿਸ ਕਾਰਨ ਉਸ ਨੇ ਵਾਪਸ ਪੰਜਾਬ ਆਪਣੇ ਘਰ ਆਉਣ ਲਈ ਬੀਤੀ 18 ਜਨਵਰੀ ਦੀ ਟਿਕਟ ਵੀ ਖਰੀਦ ਲਈ ਸੀ। ਪਰ ਕੰਮ ਖੁੱਸਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ, ਰਣਜੀਤ ਸਿੰਘ 16 ਜਨਵਰੀ ਨੂੰ ਅਚਾਨਕ ਚੱਕਰ ਖਾ ਕੇ ਜ਼ਮੀਨ ਤੇ ਡਿੱਗ ਪਿਆ। ਜਿਸ ਦੀ 17 ਜਨਵਰੀ ਨੂੰ ਹਪਸਤਾਲ 'ਚ ਦਿਮਾਗ ਦੀ ਨਾੜੀ ਫੱਟਣ ਕਾਰਨ ਮੌਤ ਹੋ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਨਾਲ ਰਣਜੀਤ ਦੇ ਸਬੰਧੀਆਂ ਨੇ ਸੰਪਰਕ ਕਰ ਕੇ ਪੀੜਤ ਪਰਿਵਾਰ ਦੀ ਪਤਲੀ ਆਰਥਿਕ ਹਾਲਤ ਦਾ ਹਵਾਲਾ ਦਿੰਦਿਆਂ, ਮ੍ਰਿਤਕ ਦੇਹ ਭਾਰਤ ਪਹੁੰਚਾਉਣ 'ਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ 'ਤੇ ਉਨ੍ਹਾਂ ਦੁਬਈ ਵਿਚਲੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਰਣਜੀਤ ਸਿੰਘ ਦੇ ਮ੍ਰਿਤਕ ਸਰੀਰ ਨੂੰ ਦੁਬਈ ਤੋਂ ਭਾਰਤ ਉਸ ਦੇ ਜੱਦੀ ਪਿੰਡ ਮੋਹਨ ਭੰਡਾਰੀਆਂ ਵਿਖੇ ਭੇਜਿਆ ਗਿਆ ਹੈ।

ਇਸ ਦੌਰਾਨ ਮ੍ਰਿਤਕ ਰਣਜੀਤ ਸਿੰਘ ਦੀ ਬਜ਼ੁਰਗ ਵਿਧਵਾ ਮਾਂ ਨਰਿੰਦਰ ਕੌਰ,ਪਤਨੀ ਮਨਪ੍ਰੀਤ ਕੌਰ, ਤਾਇਆ ਸੂਬਾ ਸਿੰਘ,ਚਾਚਾ ਗੁਰਮੀਤ ਸਿੰਘ,ਭਰਾ ਬਿਕਰਮਜੀਤ ਸਿੰਘ, ਜਸਬੀਰ ਸਿੰਘ, ਰਾਜਬੀਰ ਸਿੰਘ ਹੈਪੀ ਸਾਬਕਾ ਸਰਪੰਚ, ਕੁਲਵਿੰਦਰ ਸਿੰਘ ਅਤੇ ਹੋਰਨਾਂ ਇਲਾਕਾ ਨਿਵਾਸੀਆਂ ਨੇ ਉਸਦੀ ਮ੍ਰਿਤਕ ਦੇਹ ਲੈ ਕੇ ਆਉਣ ਲਈ ਵੱਡਾ ਸਹਿਯੋਗ ਕਰਨ 'ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਉਨ੍ਹਾਂ ਨੂੰ ਰਣਜੀਤ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡਾ.ਓਬਰਾਏ ਵੱਲੋਂ ਪਰਿਵਾਰ ਨੂੰ ਮਹੀਨਾਵਾਰ ਪੈਨਸ਼ਨ ਦੇ ਰੂਪ 'ਚ ਦਿੱਤੀ ਜਾਣ ਵਾਲੀ ਆਰਥਿਕ ਮਦਦ ਨਾਲ ਮ੍ਰਿਤਕ ਰਣਜੀਤ ਸਿੰਘ ਦੇ ਛੋਟੇ-ਛੋਟੇ ਬੱਚਿਆਂ ਦਾ ਪਾਲਣ ਪੋਸ਼ਣ ਹੋ ਸਕੇਗਾ।

ਇਹ ਵੀ ਪੜੋ:- 1 ਫ਼ਰਵਰੀ ਤੋਂ ਇਹਨਾਂ ਨਿਯਮਾਂ 'ਚ ਹੋ ਰਿਹੈ ਬਦਲਾਵ, ਪੜ੍ਹੋ ਪੂਰੀ ਖ਼ਬਰ

ETV Bharat Logo

Copyright © 2024 Ushodaya Enterprises Pvt. Ltd., All Rights Reserved.