ਅੰਮ੍ਰਿਤਸਰ: ਬੀਤੇ ਦਿਨ ਪੰਜਾਬ ਸਣੇ ਹੋਰ ਕਈ ਸੂਬਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤਹਿਤ ਅੰਮ੍ਰਿਤਸਰ ਵਿੱਚ ਭੂਚਾਲ ਦੇ ਤੇਜ਼ ਝਟਕਿਆਂ ਨੂੰ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ। ਦੇਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਆਪਣੇ ਘਰਾਂ ਅੰਦਰ ਬੈਠ ਕੇ ਆਰਾਮ ਕਰ ਲੋਕ ਬਾਹਰ ਭੱਜੇ। ਲੋਕ ਗਲੀਆਂ ਵਿੱਚ ਇੱਕਠੇ ਹੋਣਾ ਸ਼ੁਰੂ ਹੋਏ। ਇਲਾਕ ਵਿੱਚ ਡਰ ਸਹਿਮ ਦਾ ਮਾਹੌਲ ਬਣਿਆ ਰਿਹਾ।
ਅਚਾਨਕ ਹਿੱਲਣ ਲੱਗੇ ਬੈਡ, ਟੀਵੀ ਤੇ ਪੱਖੇ: ਸਥਾਨਕ ਵਾਸੀ ਵਿਨੈ ਨੇ ਦੱਸਿਆ ਕਿ ਉਹ ਆਪਣੇ ਘਰ ਅੰਦਰ ਬੈਠਾ ਸੀ। ਅਚਾਨਕ ਬਹੁਤ ਤੇਜ਼ ਬੈਡ ਹਿੱਲਿਆ। ਉਸ ਨੇ ਅਪਣੇ ਭਰਾ ਨੂੰ ਪੁੱਛਿਆ ਕਿ ਬੈਡ ਹਿਲ ਰਿਹਾ ਹੈ। ਫਿਰ ਜਦੋਂ ਤੱਕ ਉਹ ਸਮਝੇ ਕਿ ਇਬ ਭੂਚਾਲ ਆਇਆ ਹੈ, ਤਾਂ ਉਹ ਫਟਾਫਟ ਘਰ ਦੇ ਬਾਹਰ ਭੱਜੇ। ਉਸ ਨੇ ਕਿਹਾ ਕਿ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸੀ ਕਿ ਇੰਝ ਲੱਗਿਆ ਕਿ ਕਿਤੇ ਨਾ ਕਿਤੇ ਨੁਕਸਾਨ ਜ਼ਰੂਰ ਹੋਇਆ ਹੋਵੇਗਾ। ਉਸ ਨੇ ਦੱਸਿਆ ਕਿ ਫਿਲਹਾਲ ਸਾਡਾ ਇਲਾਕਾ ਸੁਰੱਖਿਅਤ ਹੈ। ਕਿਤੇ ਵੀ ਕੋਈ ਜਾਨੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ। ਇਮਾਰਤਾਂ ਵੀ ਸੁਰੱਖਿਅਤ ਹਨ।
ਦਿੱਲੀ ਵਿੱਚ ਵੀ ਭੂਚਾਲ ਦੇ ਝਟਕੇ: ਬੀਤੀ ਰਾਤ ਦਿੱਲੀ ਐਨਸੀਆਰ ਵਿੱਚ ਵੀ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 6.8 ਮਾਪੀ ਗਈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਕਾਲਫਗਨ ਤੋਂ 90 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਗਾਜ਼ੀਆਬਾਦ ਅਤੇ ਨੋਇਡਾ ਦੇ ਪੌਸ਼ ਇਲਾਕਿਆਂ ਦੇ ਲੋਕ ਘਰਾਂ ਤੋਂ ਬਾਹਰ ਭੱਜਣ ਲੱਗੇ। ਭੂਚਾਲ ਨਾਲ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ।
ਪਾਕਿਸਤਾਨ ਅਤੇ ਅਫਗਾਨਿਸਤਾਨ 'ਚ ਹੋਇਆ ਨੁਕਸਾਨ: ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਬਹੁਤ ਸਾਰੇ ਹਿੱਸੇ ਵਿੱਚ 6.5 ਤੀਬਰਤਾ ਦੇ ਭੂਚਾਲ ਨੇ ਤਬਾਹੀ ਮਚਾਈ ਹੈ। ਭੂਚਾਲ ਕਾਰਨ ਲੋਕਾਂ ਦੇ ਦਿਲਾਂ ਵਿੱਚ ਡਰ ਬੈਠ ਗਿਆ ਹੈ ਤੇ ਹਰ ਪਾਸੇ ਸਹਿਮ ਦਾ ਮਾਹੌਲ ਹੈ। ਦੋਵਾਂ ਦੇਸ਼ਾਂ ਵਿੱਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਹੈ। ਪਾਕਿਸਤਾਨ ਦੀ ਐਮਰਜੈਂਸੀ ਸੇਵਾਵਾਂ ਦੇ ਬੁਲਾਰੇ ਬਿਲਾਲ ਫੈਜ਼ੀ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ਵਿੱਚ ਸਦਮੇ ਦੀ ਸਥਿਤੀ 'ਚ 100 ਤੋਂ ਵੱਧ ਲੋਕਾਂ ਨੂੰ ਹਸਪਤਾਲਾਂ ਵਿੱਚ ਲਿਆਂਦਾ ਗਿਆ ਹੈ।
ਜ਼ਿਕਰਯੋਗ ਹੈ ਕਿ ਮੰਗਲਵਾਰ 21 ਮਾਰਚ ਦੇਰ ਰਾਤ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਏਸ਼ੀਆ ਦੇ ਕਈ ਦੇਸ਼ਾਂ ਵਿੱਚ ਭੂਚਾਲ ਆਇਆ। ਚੀਨ, ਤਾਜਿਕਸਤਾਨ, ਅਫਗਾਨਿਸਤਾਨ ਅਤੇ ਪਾਕਿਸਤਾਨ ਵਰਗੇ ਕਈ ਏਸ਼ੀਆਈ ਦੇਸ਼ਾਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਾਹਿਰਾਂ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ 'ਚ ਸੀ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.6 ਦਰਜ ਕੀਤੀ ਗਈ। ਭੂਚਾਲ ਤੋਂ ਬਾਅਦ ਦਿੱਲੀ-ਐਨਸੀਆਰ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਦੇ ਲੋਕ ਦਹਿਸ਼ਤ ਵਿੱਚ ਆ ਗਏ। ਮਾਹਿਰਾਂ ਮੁਤਾਬਕ ਇਸ ਸਾਲ ਅਫ਼ਗਾਨਿਸਤਾਨ ਵਿੱਚ ਸਿਰਫ਼ ਪੰਜ ਤੋਂ ਵੱਧ ਵੱਡੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ : ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਜ਼ਬਰਦਸਤ ਭੂਚਾਲ ਕਾਰਨ 11 ਲੋਕਾਂ ਦੀ ਮੌਤ